08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕੁਲਵੰਤ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਅਤੇ ਆਮ ਲੋਕਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕੁਲਵੰਤ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਅਤੇ ਆਮ ਲੋਕਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦੇ ਸੰਬੰਧ ਵਿਚ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜੋ ਡੀ.ਏ. ਮਿਲ ਰਿਹਾ ਹੈ, ਉਹ ਸਮੇਂ ਦੀਆਂ ਸਰਕਾਰਾਂ ਵਲੋਂ ਸਮੇਂ-ਸਮੇਂ ’ਤੇ ਸਥਾਪਤ ਕੀਤੇ ਗਏ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਮੁਤਾਬਕ ਹੀ ਮਿਲ ਰਿਹਾ ਹੈ। ਮੁਲਾਜ਼ਮਾਂ ਤੇ ਜਥੇਬੰਦੀਆਂ ਵਲੋਂ ਆਪਣੇ ਤੌਰ ’ਤੇ ਨਹੀਂ ਬਣਾਇਆ ਜਾਂਦਾ। ਪੰਜਾਬ ਸਰਕਾਰ ਨੇ ਸਾਲ 2016 ਦੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀਆਂ, ਜਿਸ ਵਿਰੁੱਧ ਮੁਲਾਜ਼ਮ ਤੇ ਪੈਨਸ਼ਨਰ ਲਗਾਤਾਰ ਸੰਘਰਸ਼ ਕਰ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ ਦਾ ਤਾਂ ਰੌਲਾ ਪਾ ਰਹੀ ਹੈ, ਪਰ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਨਹੀਂ ਦੱਸ ਰਹੀ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਪੰਜਾਬ ਸਰਕਾਰ ਨੇ ਧਿਆਨ ਨਾਲ ਦਿੱਤਾ ਤਾਂ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੀਟਿੰਗ ਨੂੰ ਬਲਜੀਤ ਸਿੰਘ ਕ੍ਰਿਪਾਲਕੇ, ਕੁਲਵੰਤ ਸਿੰਘ ਸਰਾਂ, ਗੁਰਜੰਟ ਸਿੰਘ, ਸਰਦੂਲ ਸਿੰਘ, ਬਲਦੇਵ ਸਿੰਘ ਫੋਰਮੈਨ, ਗੁਰਦੇਵ ਸਿੰਘ ਬਾਵਾ, ਨਛੱਤਰ ਸਿੰਘ ਥਾਂਦੇ, ਬਲਜੀਤ ਸਿੰਘ ਮੋਦਲਾ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਹੋਈ ਅਗਲੀ ਖ਼ਬਰ ਕੈਬਨਿਟ ਮੰਤਰੀ ਵਲੋਂ ਸਬਜ਼ੀ ਮੰਡੀ, ਰੇਹੜੀ ਮਾਰਕਿਟ ਤੇ ਪੁਲ ਹੇਠਲੇ ਇਲਾਕੇ ਦਾ ਦੌਰਾ
Ad Position 24