ਹਰ ਕਿਸਾਨ ਲਈ ਫਾਰਮਰ ਆਈ.ਡੀ. ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਖੇਤੀਬਾੜੀ ਸਹੂਲਤਾਂ ਨਾਲ ਜੋੜਨ ਲਈ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਹਰੇਕ ਯੋਗ ਕਿਸਾਨ ਦੀ ਵਿਲੱਖਣ ਫਾਰਮਰ ਆਈ.
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਖੇਤੀਬਾੜੀ ਸਹੂਲਤਾਂ ਨਾਲ ਜੋੜਨ ਲਈ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਹਰੇਕ ਯੋਗ ਕਿਸਾਨ ਦੀ ਵਿਲੱਖਣ ਫਾਰਮਰ ਆਈ.ਡੀ. ਬਣਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਖ਼ਾਦਾਂ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਅਤੇ ਹੋਰ ਖੇਤੀਬਾੜੀ ਸਹੂਲਤਾਂ ਤੇ ਸਬਸਿਡੀਆਂ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਮਹੱਤਵਪੂਰਨ ਹੋਵੇਗੀ। ਇਸ ਲਈ ਸਾਰੇ ਯੋਗ ਕਿਸਾਨ ਬਿਨਾਂ ਕਿਸੇ ਦੇਰੀ ਦੇ ਆਪਣੀ ਫਾਰਮਰ ਆਈ.ਡੀ. ਜ਼ਰੂਰ ਬਣਵਾਉਣ। ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜਿਸ ਕਿਸਾਨ ਦੇ ਨਾਂਅ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਫਾਰਮਰ ਆਈ.ਡੀ. ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫਾਰਮਰ ਆਈ.ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸੰਬੰਧੀ ਕੋਈ ਸ਼ਰਤ ਨਹੀਂ ਹੈ। ਕਿਸਾਨ ਕੋਲ ਜ਼ਮੀਨ ਘੱਟ ਹੈ ਜਾਂ ਵੱਧ, ਉਹ ਫਾਰਮਰ ਆਈ.ਡੀ. ਬਣਵਾਉਣ ਲਈ ਯੋਗ ਹੈ। ਇਸ ਤੋਂ ਇਲਾਵਾ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ ਤਾਂ ਵੀ ਉਹ ਫਾਰਮਰ ਆਈ.ਡੀ. ਬਣਵਾ ਸਕਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਹਰੇਕ ਉਸ ਮੈਂਬਰ ਦੀ ਵੱਖਰੀ ਫਾਰਮਰ ਆਈ.ਡੀ. ਬਣਵਾਈ ਜਾਵੇ, ਜਿਸ ਦੇ ਨਾਂਅ ਤੇ ਵਾਹੀਯੋਗ ਜ਼ਮੀਨ ਦਰਜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇਕ ਮੈਂਬਰ ਦੀ ਫਾਰਮਰ ਆਈ.ਡੀ. ਬਣਵਾਉਣਾ ਕਾਫ਼ੀ ਨਹੀਂ ਹੋਵੇਗਾ। ਜਿਸ ਵਿਅਕਤੀ ਦੇ ਨਾਂਅ ਤੇ ਖੇਤੀਯੋਗ ਜ਼ਮੀਨ ਦਰਜ ਹੈ, ਉਸ ਦੀ ਵੱਖਰੀ ਫਾਰਮਰ ਆਈ.ਡੀ. ਬਣਾਉਣੀ ਲਾਜ਼ਮੀ ਹੈ ਤਾਂ ਜੋ ਭਵਿੱਖ ਵਿਚ ਖੇਤੀਬਾੜੀ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ, ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਲੈਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫਾਰਮਰ ਆਈ.ਡੀ. ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ.) ਵਿਖੇ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੀ.ਐੱਸ.ਸੀ. ’ਤੇ ਪਹੁੰਚ ਕੇ ਆਪਣੀ ਅਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਆਈ.ਡੀ. ਬਣਵਾਉਣ, ਜਿਨ੍ਹਾਂ ਦੇ ਨਾਂਅ ਤੇ ਵਾਹੀਯੋਗ ਜ਼ਮੀਨ ਦਰਜ ਹੈ। ਕਿਸਾਨ ਆਪਣੀ ਆਈ.ਡੀ. ਬਣਵਾਉਣ ਲਈ ਸੰਬੰਧਿਤ ਸਹਿਕਾਰੀ ਸਭਾ ਨਾਲ ਵੀ ਸੰਪਰਕ ਕਰ ਸਕਦੇ ਹਨ। ਡਾ. ਜਗਸੀਰ ਸਿੰਘ ਨੇ ਮੁੜ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਕਿਸਾਨ ਫਾਰਮਰ ਰਜਿਸਟਰੀ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਯੋਗ ਕਿਸਾਨ ਆਪਣੀ ਫਾਰਮਰ ਆਈ.ਡੀ. ਲਾਜ਼ਮੀ ਤੌਰ ’ਤੇ ਬਣਵਾਉਣ, ਤਾਂ ਜੋ ਭਵਿੱਖ ਵਿਚ ਸਰਕਾਰ ਦੀਆਂ ਖੇਤੀ ਸੰਬੰਧੀ ਸਹੂਲਤਾਂ ਅਤੇ ਸਬਸਿਡੀਆਂ ਦਾ ਲਾਭ ਲੈਣ ਵਿਚ ਕੋਈ ਰੁਕਾਵਟ ਨਾ ਆਵੇ।