10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਲੋਕਾਂ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮਾ ਦੀ ਲੜੀ ਤਹਿਤ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਬਚਨ ਸਿੰਘ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਲੋਕਾਂ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮਾ ਦੀ ਲੜੀ ਤਹਿਤ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਇੰਦਰਜੀਤ ਕੌਰ, ਇੰਚਾਰਜ ਸੀ.ਪੀ.ਆਰ.ਸੀ., ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈੱਲਫ਼ੇਅਰ ਕਲੱਬ ਅਤੇ ਏ.ਐੱਸ.ਆਈ. ਹਰਮੰਦਰ ਸਿੰਘ, ਇੰਚਾਰਜ ਅਵੇਅਰਨੈੱਸ ਟੀਮ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ, ਪੰਚਾਇਤ ਮੈਂਬਰਾਂ, ਸਮਾਜ ਸੇਵਕਾਂ ਤੇ ਪੁਲਿਸ ਕਰਮਚਾਰੀਆਂ ਨੇ ਭਾਗ ਲਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀ.ਐੱਸ.ਪੀ. ਬਚਨ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ, ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲੈਣ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਤੇ ਮੁਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਨਸ਼ਿਆਂ ਦੀ ਦਲਦਲ ’ਚ ਫਸ ਰਹੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਮੁੜ ਸਧਾਰਨ ਜੀਵਨ ਵੱਲ ਲਿਆਉਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਪਰ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਏ.ਐੱਸ.ਆਈ. ਨਾਇਬ ਸਿੰਘ ਨੂਰੀ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ ਪੇਸ਼ ਕੀਤਾ ਗਿਆ, ਜਿਸ ਰਾਹੀਂ ਵਿਦਿਆਰਥੀਆਂ ਤੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਸੈਮੀਨਾਰ ਦੇ ਅੰਤ ਵਿਚ ਮਾਪਿਆਂ ਨੂੰ ਵ,ੀ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੇ ਵਿਵਹਾਰ ਤੇ ਸੰਗਤ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਸਿੱਖਿਆ, ਖੇਡਾਂ ਤੇ ਚੰਗੀਆਂ ਸਰਗਰਮੀਆਂ ਵੱਲ ਉਤਸਾਹਿਤ ਕਰਨ। ਇਸ ਮੌਕੇ ਮੁਰਾਰੀ ਲਾਲ ਮਾਸਟਰ, ਜਸਪ੍ਰੀਤ ਸਿੰਘ ਛਾਬੜਾ, ਏ.ਐੱਸ.ਆਈ. ਸੁਖਮਿੰਦਰ ਸਿੰਘ, ਹੌਲਦਾਰ ਗੁਰਮੀਤ ਸਿੰਘ, ਹੌਲਦਾਰ ਜਗਸੀਰ ਸਿੰਘ, ਹੌਲਦਾਰ ਸੁਖਪਾਲ ਸਿੰਘ ਅਤੇ ਹੌਲਦਾਰ ਗੁਰਸੇਵਕ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਆਰਮੀ ਵਿੰਗ ਐੱਨ. ਸੀ. ਸੀ. ਲਈ ਕੈਡਿਟਾਂ ਦੀ ਚੋਣ ਹੋਈ ਅਗਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਆਈ.ਡੀ. ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸਰ
Ad Position 24