10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਿਮਿਟ ਕਾਲਜ ਵਿਖੇ ਆਰਮੀ ਵਿੰਗ ਐੱਨ. ਸੀ. ਸੀ. ਲਈ ਕੈਡਿਟਾਂ ਦੀ ਚੋਣ ਹੋਈ

ਮਲੋਟ, 9 ਸਤੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਇਨਫਾਰਮੇਸ਼ਨ ਟੈਕਨਾਲੋਜੀ ਮਲੋਟ ਦੇ ਐੱਨ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮਲੋਟ, 9 ਸਤੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਇਨਫਾਰਮੇਸ਼ਨ ਟੈਕਨਾਲੋਜੀ ਮਲੋਟ ਦੇ ਐੱਨ.ਸੀ.ਸੀ. ਨੇਵਲ ਯੂਨਿਟ ਵਲੋਂ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਬਾਂਸਲ ਅਤੇ 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਮਲੋਟ ਦੇ ਕਮਾਂਡਿੰਗ ਅਫ਼ਸਰ ਕਰਨਲ ਭੁਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਐੱਨ.ਸੀ.ਸੀ. ਆਰਮੀ ਵਿੰਗ ਸੈਸ਼ਨ 2026-27 ਦੇ ਲਈ ਨਵੇਂ ਕੈਡਿਟ ਦੀ ਚੋਣ ਕੀਤੀ ਗਈ। ਇਸ ਸਮੇ ਸੀਨੀਅਰ ਵਿੰਗ ਲੜਕੇ ਤੇ ਲੜਕੀਆਂ ਦੀ ਆਰਮੀ ਵਿੰਗ ਐੱਨ.ਸੀ.ਸੀ. ਲਈ ਚੋਣ ਕੀਤੀ ਗਈ। ਇਸ ਮੌਕੇ ਸੂਬੇਦਾਰ ਅਨਿਲ ਕੁਮਾਰ ਅਤੇ ਨਾਇਕ ਰੋਹਿਤ ਕੁਮਾਰ ਵਲੋਂ ਐੱਨ.ਸੀ.ਸੀ. ਚੋਣ ਵਿਧੀ ਰਾਹੀਂ ਲਿਖ਼ਤੀ ਪੇਪਰ ਤੇ ਸਰੀਰਕ ਟੈੱਸਟ ਪਾਸ ਹੋਏ ਕੈਡਿਟ ਦੀ ਚੋਣ ਕੀਤੀ ਗਈ। ਇਸ ਮੌਕੇ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਬਾਂਸਲ ਅਤੇ 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਮਲੋਟ ਦੇ ਕਮਾਂਡਿੰਗ ਅਫ਼ਸਰ ਕਰਨਲ ਭੁਪਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਨਵੇ ਚੁਣੇ ਗਏ ਕੈਡਿਟ ਨੂੰ ਵਧਾਈ ਦਿੱਤੀ। ਇਸ ਮੌਕੇ ਸਬ ਲੈਫ਼ਟੀਨੈਂਟ ਸੁਰਿੰਦਰ ਕੁਮਾਰ ਐਸੋਸੀਏਟ ਐੱਨ.ਸੀ.ਸੀ. ਅਫ਼ਸਰ, ਕਲਰਕ ਪ੍ਰੇਮਲਤਾ, ਐੱਨ.ਸੀ.ਸੀ. ਕੈਡਿਟ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਮੰਦਰ ਸਿੰਘ ਸੁਖਨਾ ਦਮਦਮੀ ਟਕਸਾਲ ਸੇਵਕ ਜਥੇ ਦੇ ਜ਼ਿਲ੍ਹਾ ਪ੍ਰਧਾਨ ਥਾਪੇ ਅਗਲੀ ਖ਼ਬਰ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24