10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਐੱਸ.ਡੀ. ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਤੇ ਸੱਭਿਆਚਾਰਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਮਲੋਟ, 9 ਸਤੰਬਰ (ਪਾਟਿਲ)-ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮਲੋਟ, 9 ਸਤੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ। ਪਿਛਲੇ ਦਿਨੀਂ ਮਲੋਟ ਵਿਖੇ ਹੋਈ 5ਵੀਂ ਇੰਟਰ ਸਟੇਟ ਗੋਜੂ ਰਿਯੂ ਕਰਾਟੇ ਚੈਂਪੀਅਨਸ਼ਿਪ 2026 ਵਿਚ ਸਕੂਲ ਦੇ ਵਿਦਿਆਰਥੀਆਂ ਸਨਮਜੋਤ ਕੌਰ ਨੇ ਅੰਡਰ-8 (20 ਕਿੱਲੋਗ੍ਰਾਮ) ਅਤੇ ਸ਼ਿਵਜੋਤ ਸਿੰਘ ਨੇ ਅੰਡਰ-10 (35 ਕਿੱਲੋਗ੍ਰਾਮ) ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਦਿਆਂ ਸੋਨ ਤਗ਼ਮੇ ਜਿੱਤੇ। ਇਸ ਤੋਂ ਇਲਾਵਾ 18ਵੀਂ ਪੰਜਾਬ ਸਟੇਟ ਸਿੰਗਿੰਗ, ਪੇਂਟਿੰਗ, ਮਾਡਲਿੰਗ ਤੇ ਡਾਂਸ ਸਪੋਰਟਸ ਚੈਂਪੀਅਨਸ਼ਿਪ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਿਯਾਲ (ਪੁੱਤਰੀ ਸੁਨੀਲ ਕੁਮਾਰ) ਨੇ ਡਾਂਸ ਮੁਕਾਬਲੇ 7–11 ਸਾਲ ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸੰਸਥਾ ਦੇ ਪ੍ਰਧਾਨ ਰਜਿੰਦਰ ਗਰਗ, ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਤੇ ਸਮੂਹ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਦਾਲਤ ਵਲੋਂ ਪੀ.ਓ. ਭਗੌੜੇ ਘੋਸ਼ਿਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਲੰਗਰ ਕਮੇਟੀ ਵਲੋਂ ਘਾਹ ਮੰਡੀ ਚੌਂਕ ਵਿਖੇ ਸਮਾਗਮ
Ad Position 24