10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰਰਾਜ ਸਿੰਘ ਦੇ ਹੱਕ ’ਚ ਸੈਨੇਟ ਚੋਣਾਂ ਲਈ ਮੰਗੀਆਂ ਵੋਟਾਂ

ਗਿੱਦੜਬਾਹਾ, 9 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰੈਜੂਏਟ ਹਲਕੇ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਸੈਨੇਟ ਚੋਣਾਂ ਲਈ ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗਿੱਦੜਬਾਹਾ, 9 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰੈਜੂਏਟ ਹਲਕੇ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਸੈਨੇਟ ਚੋਣਾਂ ਲਈ ਡੀ.ਏ.ਵੀ. ਮੈਨੇਜਮੈਂਟ ਕਮੇਟੀ ਨਵੀਂ ਦਿੱਲੀ ਦੇ ਉਮੀਦਵਾਰ ਗੁਰਰਾਜ ਸਿੰਘ ਉਰਫ਼ ਗੁਰਰਾਜ ਸਿੰਘ ਚਹਿਲ (ਸੀਰੀਅਲ ਨੰਬਰ 13) ਦੇ ਹੱਕ ਵਿਚ ਵੋਟਾਂ ਮੰਗੀਆਂ ਗਈਆਂ। ਪ੍ਰਿੰਸੀਪਲ ਰਾਜੇਸ਼ ਮਹਾਜਨ ਤੇ ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਦੇ ਪਿ੍ਰੰ. ਗੁਰਦਾਸ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋ. ਅੰਜਲੀ, ਡਾ. ਜਸਵਿੰਦਰ ਬਾਘਲਾ, ਸਿਕੰਦਰ ਸਿੰਘ, ਸ਼ਿਫਾਲੀ, ਅਮਨਦੀਪ ਕੌਰ ਅਤੇ ਭੁਪਿੰਦਰ ਸਿੰਘ ਨੇ ਵੱਖ-ਵੱਖ ਸਕੂਲਾਂ ਵਿਚ ਪਹੁੰਚ ਕੇ ਗ੍ਰੈਜੂਏਟ ਵੋਟਰਾਂ ਨਾਲ ਸੰਪਰਕ ਕੀਤਾ ਅਤੇ ਗੁਰਰਾਜ ਸਿੰਘ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਟੀਮ ਮੈਂਬਰਾਂ ਨੇ ਵੋਟਰਾਂ ਨੂੰ ਡੀ.ਏ.ਵੀ. ਮੈਨੇਜਮੈਂਟ ਕਮੇਟੀ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਅਤੇ ਵਿਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਆਪ੍ਰੇਸ਼ਨ ਸੀਲ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ
Ad Position 24