ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ। ਇਸ ਮੌਕੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਪੇਂਡੂ ਜਲ ਸਪਲਾਈ ਸਕੀਮਾਂ ਤੇ ਫ਼ੀਲਡ ਵਿਚ ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ਵਿਚ ਸਿੱਧਾ ਸ਼ਾਮਿਲ ਕਰਕੇ ਪੱਕਾ ਰੁਜ਼ਗਾਰ ਦੇਣ ਦੀ ਤਜਵੀਜ਼ ਨੂੰ ਲਾਗੂ ਕਰਨ ਵੱਲ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ। ਇਸ ਮੌਕੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਪੇਂਡੂ ਜਲ ਸਪਲਾਈ ਸਕੀਮਾਂ ਤੇ ਫ਼ੀਲਡ ਵਿਚ ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ਵਿਚ ਸਿੱਧਾ ਸ਼ਾਮਿਲ ਕਰਕੇ ਪੱਕਾ ਰੁਜ਼ਗਾਰ ਦੇਣ ਦੀ ਤਜਵੀਜ਼ ਨੂੰ ਲਾਗੂ ਕਰਨ ਵੱਲ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਦੂਜੇ ਪਾਸੇ ਜਲ ਸਪਲਾਈ ਸਕੀਮਾਂ ਦੇ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਰੁਜ਼ਗਾਰ ਨੂੰ ਖੋਹ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਵਰਕਰਾਂ ਨੂੰ ਮਜਬੂਰੀਵੱਸ ਆਪਣੇ ਰੁਜ਼ਗਾਰ ਦੀ ਰੱਖਿਆ ਲਈ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਊਟਸੋਰਸ ਵਰਕਰਾਂ ਨੂੰ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ 2026 ਵਿਚ ਸ਼ਾਮਿਲ ਕਰਕੇ ਬਿਨਾਂ ਸ਼ਰਤ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਇਸ ਸੰਬੰਧੀ ਸਕਰੀਨਿੰਗ ਕਮੇਟੀ ਬਣਾਉਣ ਦਾ ਵਾਅਦਾ ਵੀ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਲਗਾਤਾਰ ਫ਼ੀਲਡ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਨੂੰ ਵਿਭਾਗ ਵਿਚ ਮਰਜ ਕਰਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ, ਇਨਲਿਸਟਮੈਂਟ ਵਰਕਰਾਂ ਨੂੰ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ 2026 ਵਿਚ ਸ਼ਾਮਿਲ ਕਰਕੇ ਬਿਨਾਂ ਸ਼ਰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪਲੇਟਫਾਰਮ ਤੋਂ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਸੰਗਰੂਰ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇਨਲਿਸਟਮੈਂਟ ਤੇ ਆਊਟਸੋਰਸ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ।