11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਕਿਯੂ ਏਕਤਾ (ਉਗਰਾਹਾਂ) ਦਾ ਪੱਕਾ ਮੋਰਚਾ 12ਵੇਂ ਦਿਨ ’ਚ ਸ਼ਾਮਿਲ ਕਿਸਾਨਾਂ ਦਾ ਵਫ਼ਦ ਐੱਸ . ਡੀ . ਐੱਮ . ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਪੱਧਰ ’ਤੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ 12ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਪੱਧਰ ’ਤੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ 12ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ ਦੀ ਅਗਵਾਈ ਹੇਠ ਜਥੇਬੰਦੀ ਦੇ ਵਫ਼ਦ ਨੇ ਐੱਸ.ਡੀ.ਐੱਮ. ਨਾਲ ਮੁਲਾਕਾਤ ਕਰਕੇ ਮੰਗਾਂ ਸੰਬੰਧੀ ਗੱਲਬਾਤ ਵੀ ਕੀਤੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀਆਂ ਸੂਬਾ ਕਮੇਟੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 12 ਸਤੰਬਰ ਨੂੰ ਖੇਤੀਬਾੜੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ (ਲੰਬੀ) ਦੇ ਘਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (ਮਲੋਟ) ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਕੇ ਘਿਰਾਓ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ ਨੇ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਵਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਪੱਖੀ ਖੇਤੀ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਨਾਲ ਸੰਬੰਧਿਤ ਪਾਣੀਆਂ ਦੇ ਮਸਲੇ ਨੂੰ ਦੇਸ਼ ਦੇ ਰਿਪੇਰੀਅਨ ਸਿਧਾਂਤਾਂ ਅਨੁਸਾਰ ਨਿਰਪੱਖ ਉਚ ਮਾਹਿਰਾਂ ਦੀ ਕਮੇਟੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਵਲੋਂ ਹਮੇਸ਼ਾ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਹਰਚਰਨ ਸਿੰਘ, ਦਰਸ਼ਨ ਸਿੰਘ ਲੱਖੇਵਾਲੀ, ਖੁਸ਼ਹਾਲ ਸਿੰਘ ਵੰਗਲ, ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ, ਗੁਰਲਾਭ ਸਿੰਘ ਸਿੱਖਵਾਲਾ ਤੋਂ ਇਲਾਵਾ ਸੁਖਦੇਵ ਦਾਸ ਭਲਾਈਆਣਾ, ਨਛੱਤਰ ਸਿੰਘ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ ਸੁਖਨਾ ਅਬਲੂ, ਵਿਸਾਖਾ ਸਿੰਘ, ਗੁਰਮੀਤ ਸਿੰਘ ਗੂੜ੍ਹੀ ਸੰਘਰ, ਅਜੈਬ ਸਿੰਘ, ਗੁਰਦੇਵ ਸਿੰਘ ਛੱਤਿਆਣਾ, ਜਗਸੀਰ ਸਿੰਘ ਘਾਲੀ ਖ਼ਾਲਸਾ, ਬਲਜੀਤ ਸਿੰਘ, ਬੋਹੜ ਸਿੰਘ, ਮੱਘਰ ਸਿੰਘ ਕੋਟਲੀ ਅਤੇ ਜਲੌਰ ਸਿੰਘ ਧੂਲਕੋਟ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਹੈਪੀ ਕਲਾਸਰੂਮ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੁਲਿਸ ਵਲੋਂ ਮਾਰਕਿਟਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਸਖ਼ਤ ਨਿਗਰਾਨੀ
Ad Position 24