11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕਾਉਣੀ ਵਲੋਂ ਡਾ. ਰਜਿੰਦਰ ਬਾਂਸਲ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਜਿੰਦਰ ਬਾਂਸਲ ਨਾਲ ਮੁਲਾਕਾਤ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਜਿੰਦਰ ਬਾਂਸਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਣਨ ਜਾ ਰਹੇ ਪਹਿਲੇ ਕੈਂਸਰ ਹਸਪਤਾਲ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਕਾਉਣੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਬਾਦਲ ਵਿਖੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੈਂਸਰ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਦੀ ਓ.ਪੀ.ਡੀ. ਜ਼ਿਲ੍ਹਾ ਯੋਜਨਾ ਕਮੇਟੀ ਦੇ ਅਖ਼ਤਿਆਰੀ ਕੋਟੇ ਵਿਚੋਂ ਲਗਪਗ ਤਿਆਰ ਹੋ ਚੁੱਕੀ ਹੈ। ਮੁਲਾਕਾਤ ਦੌਰਾਨ ਹਸਪਤਾਲ ਨੂੰ ਜਲਦ ਸ਼ੁਰੂ ਕਰਨ ਤੇ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਕਾਉਣੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਹ ਹਰ ਸੰਭਵ ਯਤਨ ਕਰ ਰਹੇ ਹਨ ਅਤੇ ਇਸ ਸੰਬੰਧੀ ਸੰਬੰਧਿਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਮ ੁਲਾਕਾਤ ਦੌਰਾਨ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੁਰਾਡੇ ਸ਼ਹਿਰਾਂ ਵਿੱਚ ਜਾਣ ਦੀ ਪ੍ਰੇਸ਼ਾਨੀ ਘਟਾਉਣ ਅਤੇ ਸਥਾਨਕ ਪੱਧਰ ’ਤੇ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਕਾਰਨ ਹਾਹਾਕਾਰ, ਕਿਸਾਨ ਤੇ ਵਪਾਰੀ ਬੇਹਾਲ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ
Ad Position 24