11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਿਜਲੀ ਕੱਟਾਂ ਕਾਰਨ ਹਾਹਾਕਾਰ, ਕਿਸਾਨ ਤੇ ਵਪਾਰੀ ਬੇਹਾਲ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਰਿਹਾਇਸ਼ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਸੂਬੇ ਵਿਚ ਪੈਦਾ ਹੋਏ ਬਿਜਲੀ ਸੰਕਟ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਰਿਹਾਇਸ਼ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਸੂਬੇ ਵਿਚ ਪੈਦਾ ਹੋਏ ਬਿਜਲੀ ਸੰਕਟ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਇਸ ਮੌਕੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਇਸ ਵਾਰ ਕੁਦਰਤੀ ਬਾਰਿਸ਼ਾਂ ਘੱਟ ਹੋਣ ਕਾਰਨ ਕਿਸਾਨਾਂ ਲਈ ਝੋਨੇ ਦੀ ਫ਼ਸਲ ਪਾਲਣਾ ਪ ਹਿਲਾਂ ਹੀ ਮੁਸ਼ਕਿਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਅਨੁਸਾਰ ਕਈ ਥਾਵਾਂ ’ਤੇ ਕਿਸਾਨਾਂ ਨੂੰ 2-3 ਘੰਟੇ ਹੀ ਬਿਜਲੀ ਮਿਲ ਰਹੀ ਹੈ। ਇਸ ਕਾਰਨ ਖੇਤੀਬਾੜੀ ਦਾ ਕੰਮ ਪ੍ਰਭਾਵਿਤ ਹੋਣ ਦੇ ਨਾਲ-ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦ ਬਹਾਲ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਨੇ ਦੇ ਝਾੜ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ, ਜਿਸ ਨਾਲ ਪਹਿਲਾਂ ਹੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਵੀ ਲੰਮੇ ਬਿਜਲੀ ਕੱਟਾਂ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਬਿਜਲੀ ਸਪਲਾਈ ’ਚ ਤੁਰੰਤ ਸੁਧਾਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਜੰਗਲੀ ਜੀਵ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕਾਉਣੀ ਵਲੋਂ ਡਾ. ਰਜਿੰਦਰ ਬਾਂਸਲ ਨਾਲ ਮੁਲਾਕਾਤ
Ad Position 24