10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਾਸ਼ਟਰੀ ਜੰਗਲੀ ਜੀਵ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਜੂਆਲੋਜੀ ਵਿਭਾਗ ਵਲੋਂ ‘ਰਾਸ਼ਟਰੀ ਜੰਗਲੀ ਜੀਵ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰੰਗੋਲੀ ਤੇ ਇਨਫੋਗ੍ਰਾਫ਼ਿਕਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਜੂਆਲੋਜੀ ਵਿਭਾਗ ਵਲੋਂ ‘ਰਾਸ਼ਟਰੀ ਜੰਗਲੀ ਜੀਵ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰੰਗੋਲੀ ਤੇ ਇਨਫੋਗ੍ਰਾਫ਼ਿਕਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨਫੋਗ੍ਰਾਫਿਕਸ ਮੁਕਾਬਲੇ ਵਿਚ ਬੀ.ਐੱਸ.ਸੀ. ਮੈਡੀਕਲ ਭਾਗ ਤੀਜਾ ਦੇ ਅਭੈ ਪ੍ਰਤਾਪ ਸਿੰਘ ਨੇ ਪਹਿਲਾ, ਅਨੁਪ੍ਰੀਤ ਕੌਰ ਨੇ ਦੂਜਾ ਅਤੇ ਬੀ.ਐੱਸ.ਸੀ. ਮੈਡੀਕਲ ਭਾਗ ਪਹਿਲਾ ਦੀ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਰੰਗੋਲੀ ਮੁਕਾਬਲੇ ਵਿਚ ਬੀ.ਐੱਸ.ਸੀ. ਮੈਡੀਕਲ ਭਾਗ ਤੀਜਾ ਦੀਆਂ ਮਨਜੋਤ ਕੌਰ ਤੇ ਸਿਮਰਨ ਨੇ ਪਹਿਲਾ, ਹਰਨੂਰ ਕੌਰ ਤੇ ਜਪਨੀਤ ਨੇ ਦੂਜਾ, ਜਦਕਿ ਅੰਮ੍ਰਿਤ ਤੇ ਖੁਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵਿਭਾਗ ਮੁਖੀ ਡਾ. ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਜੰਗਲੀ ਜੀਵ ਵਾਤਾਵਰਨ ਦੇ ਸੰਤੁਲਨ ਨੂੰ ਬਣਾਈ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਅਤੇ ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥੀਆਂ ਤੇ ਵਿਭਾਗ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅੱਜ ਅਗਲੀ ਖ਼ਬਰ ਬਿਜਲੀ ਕੱਟਾਂ ਕਾਰਨ ਹਾਹਾਕਾਰ, ਕਿਸਾਨ ਤੇ ਵਪਾਰੀ ਬੇਹਾਲ
Ad Position 24