10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰਜ਼ ਵਲੋਂ 12 ਸਤੰਬਰ ਦਿਨ ਸ਼ਨਿੱਚਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਿੰਡ ਸੰਧਵਾਂ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਸ਼ਮੂਲੀਅਤ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰਜ਼ ਵਲੋਂ 12 ਸਤੰਬਰ ਦਿਨ ਸ਼ਨਿੱਚਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਿੰਡ ਸੰਧਵਾਂ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਸ਼ਮੂਲੀਅਤ ਕੀਤੀ ਜਾਵੇਗੀ। ਇਸ ਕਾਰਨ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ 12 ਸਤੰਬਰ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਹੁਣ 11 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੈਨਸ਼ਨਰਜ਼ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 10 ਵਜੇ ਹੋਵੇਗੀ। ਐਸੋਸੀਏਸ਼ਨ ਦੇ ਆਗੂਆਂ ਨੇ ਸਮੂਹ ਪੈਨਸ਼ਨਰਜ਼ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿਚ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਜਥੇਬੰਦਕ ਏਕਤਾ ਤੇ ਲਗਾਤਾਰ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਕਰਮਜੀਤ ਸ਼ਰਮਾ, ਮੀਤ ਪ੍ਰਧਾਨ ਸੁਖਮੰਦਰ ਸਿੰਘ ਬੇਦੀ, ਸਕੱਤਰ ਕੁਲਦੀਪ ਸਿੰਘ ਬਰਾੜ, ਦਫ਼ਤਰ ਸਕੱਤਰ ਸੁੰਦਰ ਸਿੰਘ ਬਰਾੜ, ਜਸਵੰਤ ਸਿੰਘ ਬਰਾੜ, ਪਰਮਜੀਤ ਸਿੰਘ ਖਾਲਸਾ, ਸ਼ਾਮ ਲਾਲ, ਓਮ ਪ੍ਰਕਾਸ਼, ਬੁੱਧ ਰਾਮ ਅਤੇ ਅਸ਼ਵਨੀ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਗੇਵਾਲਾ ਵਿਖੇ 26ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਰਾਸ਼ਟਰੀ ਜੰਗਲੀ ਜੀਵ ਦਿਵਸ ਮਨਾਇਆ
Ad Position 24