10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਭੰਗੇਵਾਲਾ ਵਿਖੇ 26ਵਾਂ ਕਬੱਡੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਭੰਗੇਵਾਲਾ ਵਿਖੇ ਬਾਬਾ ਚਿਰਾਗਦੀਨ ਸ਼ਾਹ ਜੀ ਦੀ ਸੰਸਥਾ, ਸਮੂਹ ਨਗਰ ਨਿਵਾਸੀਆਂ ਤੇ ਐੱਨ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਭੰਗੇਵਾਲਾ ਵਿਖੇ ਬਾਬਾ ਚਿਰਾਗਦੀਨ ਸ਼ਾਹ ਜੀ ਦੀ ਸੰਸਥਾ, ਸਮੂਹ ਨਗਰ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 26ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਭਾਜਪਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਕੁਲਦੀਪ ਸਿੰਘ ਭੰਗੇਵਾਲਾ ਵਲੋਂ ਇਸ ਸਾਲ ਦੇ ਟੂਰਨਾਮੈਂਟ ਲਈ ਆਪਣੀ ਕਿਰਤ ਕਮਾਈ ਵਿਚੋਂ 31 ਹਜ਼ਾਰ ਰੁਪਏ ਦੀ ਰਾਸ਼ੀ ਦਾ ਯੋਗਦਾਨ ਦਿੱਤਾ ਗਿਆ। ਇਸ ਮੌਕੇ ਮਾਣਕ ਬਾਵਾ ਗੋਸਵਾਮੀ ਸੇਵਕ ਗਊਸ਼ਾਲਾ, ਨਵੀਨ ਕੁਮਾਰ ਨਵੀ ਮੋਰਵਾਲ ਅਤੇ ਵਿਕਰਾਂਤ ਤੇਰ੍ਹੀਆ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਕੁਲਦੀਪ ਸਿੰਘ ਭੰਗੇਵਾਲਾ ਨੇ ਕਬੱਡੀ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਉਤਸਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅੱਜ
Ad Position 24