10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸੱਭਿਆਚਾਰਕ ਗਤੀਵਿਧੀਆਂ ਸੈੱਲ ਵਲੋਂ ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸੱਭਿਆਚਾਰਕ ਗਤੀਵਿਧੀਆਂ ਸੈੱਲ ਵਲੋਂ ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸੱਭਿਆਚਾਰਕ ਗਤੀਵਿਧੀਆਂ ਸੈੱਲ ਦੀ ਇੰਚਾਰਜ ਡਾ. ਮਨਦੀਪ ਕੌਰ ਤੇ ਡਾ. ਅਮਨਪ੍ਰੀਤ ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਤੇ ਕਲਾਤਮਿਕ ਪ੍ਰਤਿਭਾ ਨੂੰ ਪਰਖਣ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ਗੀਤ, ਲੋਕ ਗੀਤ, ਸੱਭਿਆਚਾਰਕ ਨਾਚ, ਕਵਿਤਾ ਉਚਾਰਨ, ਲੰਮੀ ਹੇਕ ਦੇ ਗੀਤ, ਵਿਰਾਸਤੀ ਕਲਾਵਾਂ, ਆਰਟ ਐਂਡ ਕਰਾਫ਼ਟ, ਸੁੰਦਰ ਲਿਖਾਈ, ਰਚਨਾਤਮਕ ਅਤੇ ਭਾਸ਼ਣ ਮੁਕਾਬਲੇ ਸ਼ਾਮਿਲ ਸਨ। ਸੱਭਿਆਚਾਰਕ ਨਾਚ ਦੇ ਮੁਕਾਬਲੇ ਵਿਚ ਨਿਰਣਾਇਕ ਦੀ ਭੂਮਿਕਾ ਡਾ. ਸੰਦੀਪ ਕੌਰ ਸਹਾਇਕ ਪ੍ਰੋਫ਼ੈਸਰ ਅੰਗਰੇਜ਼ੀ, ਕਿਰਨਜੀਤ ਕੌਰ, ਹਰਜੀਤ ਕੌਰ ਸੰਗੀਤ ਵਿਭਾਗ ਅਤੇ ਡਾ. ਗੁਰਸ਼ਰਨ ਕੌਰ ਸਹਾਇਕ ਪ੍ਰੋਫ਼ੈਸਰ ਐੱਫ਼.ਐੱਸ.ਟੀ. ਵਲੋਂ ਨਿਭਾਈ ਗਈ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਰਮਿੰਦਰ ਕੌਰ ਸਹਾਇਕ ਪ੍ਰੋਫ਼ੈਸਰ ਪੰਜਾਬੀ ਵਲੋਂ ਨਿਭਾਈ ਗਈ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਵਲੋਂ ਅਜਿਹੇ ਮੰਚ ਪ੍ਰਦਾਨ ਕਰਨ ਦਾ ਉਦੇਸ਼ ਵਿਦਿਆਰਥੀਆਂ ਅੰਦਰ ਛੁਪੇ ਹੁਨਰ ਨੂੰ ਸਾਹਮਣੇ ਲਿਆ ਉਣਾ ਅਤੇ ਉਸ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿਦਿਆਰਥੀ ਵਿਚ ਗਾਇਕੀ, ਕਿਸੇ ਵਿਚ ਨਾਚ, ਕਿਸੇ ਵਿਚ ਅਦਾਕਾਰੀ ਤੇ ਕਿਸੇ ਵਿਚ ਸਟੇਜ ’ਤੇ ਬੋਲਣ ਦਾ ਵਿਸ਼ੇਸ਼ ਹੁਨਰ ਹੋ ਸਕਦਾ ਹੈ। ਅਜਿਹੇ ਮੁਕਾਬਲੇ ਇਨ੍ਹਾਂ ਪ੍ਰਤਿਭਾਵਾਂ ਨੂੰ ਪਛਾਣਨ, ਉਨ੍ਹਾਂ ਨੂੰ ਨਿਖਾਰਨ ਤੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਸਿਖਲਾਈ ਪ੍ਰੋਗਰਾਮ ਅਗਲੀ ਖ਼ਬਰ ਪਿੰਡ ਭੰਗੇਵਾਲਾ ਵਿਖੇ 26ਵਾਂ ਕਬੱਡੀ ਟੂਰਨਾਮੈਂਟ ਕਰਵਾਇਆ
Ad Position 24