ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਸਿਖਲਾਈ ਪ੍ਰੋਗਰਾਮ
ਮਲੋਟ, 10 ਸਤੰਬਰ (ਪਾਟਿਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ.
ਮਲੋਟ, 10 ਸਤੰਬਰ (ਪਾਟਿਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਵਲੋਂ ਪਿੰਡ ਮਿੱਢਾ ਬਲਾਕ ਮਲੋਟ ਦੇ ਕਿਸਾਨਾਂ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਪੰਜਰ ੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਸਿਖਲਾਈ) ਪੀ.ਏ.ਯੂ. ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਣ ਦੀ ਸੰਭਾਲ ਤੇ ਜ਼ਮੀਨ ਦੀ ਸਿਹਤ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਦੇ ਫ਼ਾਇਦਿਆਂ ਬਾਰੇ ਚਾਨਣਾ ਪਾਇਆ। ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਜਗਮਨਜੋਤ ਸਿੰਘ ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਤੇ ਫ਼ਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸੰਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਸਲੀ ਵਿਭੰਨਤਾ ਤਹਿਤ ਥੋੜ੍ਹਾ ਰਕਬਾ ਫ਼ਲਦਾਰ ਬੂਟਿਆਂ ਅਤੇ ਸਬਜ਼ੀਆਂ ਹੇਠ ਵਧਾਉਣ ਬਾਰੇ ਪ੍ਰੇਰਿਤ ਕੀਤਾ। ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਕੈਂਪ ਵਿਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਮੇਲਿਆਂ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਵੀ ਪ੍ਰੇਰਿਤ ਕੀਤਾ।