10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਸੁਰੱਖਿਆ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਉਪਰੰਤ ਭੀਮ ਕ੍ਰਾਂਤੀ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਇੱਥੋਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਤੇ ਦਫ਼ਤਰ ਵਿਚ ਲੱਗੇ ਡਾ.

Ad Position 21
repet_subhas-goyals [Copy P29]
ਡਾ. ਅੰਬੇਡਕਰ ਦੇ ਬੁੱਤ ਵਾਸਤੇ ਸੁਰੱਖਿਆ ਦੀ ਮੰਗ ਕਰਦੇ ਹੋਏ ਅਸ਼ੋਕ ਮਹਿੰਦਰਾ। 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਉਪਰੰਤ ਭੀਮ ਕ੍ਰਾਂਤੀ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਇੱਥੋਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਤੇ ਦਫ਼ਤਰ ਵਿਚ ਲੱਗੇ ਡਾ. ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੁਰੱਖਿਆ ਵਾਸਤੇ ਬੁੱਤਾਂ ਦੇ ਆਲੇ-ਦੁਆਲੇ ਸਟੀਲ ਦਾ ਫਰੇਮ ਲਗਾਇਆ ਜਾਵੇ, ਟਫ਼ਨ ਸ਼ੀਸ਼ੇ ਦਾ ਕਵਰ ਕੀਤਾ ਜਾਵੇ, ਸੀ.ਸੀ.ਟੀ.ਵੀ. ਕੈਮਰਾ ਲਗਾਇਆ ਜਾਵੇ ਅਤੇ ਕੈਮਰੇ ਦਾ ਡੀ.ਵੀ.ਆਰ. ਪੁਲਿਸ ਨਿਗਰਾਨੀ ਹੇਠ ਰੱਖਿਆ ਜਾਵੇ, ਰੌਸ਼ਨੀ ਦੇ ਪ੍ਰਬੰਧ ਪੱਕੇ ਕੀਤੇ ਜਾਵੇ ਅਤੇ ਨਿਗਰਾਨੀ ਵਾਸਤੇ ਚੌਂਕੀਦਾਰ ਲਗਾਇਆ ਜਾਵੇ। ਉਨ੍ਹਾਂ ਦੱਸਿਆ ਕਿ ਡਾ. ਅੰਬੇਡਕਰ ਸੰਵਿਧਾਨ ਦੇ ਨਿਰਮਾਤਾ ਹਨ, ਇਸ ਲਈ ਉਨ੍ਹਾਂ ਦੇ ਬੁੱਤ ਲਗਾਉਣੇ ਤੇ ਉਨ੍ਹਾਂ ਦਾ ਸਨਮਾਨ ਬਹਾਲ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਵਾਟਰ ਵਰਕਸ ’ਚ ਦਹਾਕਿਆਂ ਤੋਂ ਉਗੀਆਂ ਪਹਾੜੀ ਕਿੱਕਰਾਂ ਵੱਢੀਆਂ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਸੰਬੰਧੀ ਜਾਰੀ ਨੋਟ...
Ad Position 24