10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੱਤਕਾ ਚੈਂਪੀਅਨਸ਼ਿਪ ’ਚ ਭਾਈ ਦਾਨ ਸਿੰਘ ਗੱਤਕਾ ਅਖਾੜਾ ਦੋਦਾ ਨੇ ਓਵਰਆਲ ਟਰਾਫ਼ੀ ਜਿੱਤੀ

ਦੋਦਾ, 10 ਸਤੰਬਰ (ਰਵੀਪਾਲ)-ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 11ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਈ ਗਈ। ਇਸ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਲਗਪਗ 950 ਖਿਡਾਰੀਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਦੋਦਾ, 10 ਸਤੰਬਰ (ਰਵੀਪਾਲ)-ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 11ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਈ ਗਈ। ਇਸ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਲਗਪਗ 950 ਖਿਡਾਰੀਆਂ ਨੇ ਭਾਗ ਲਿਆ। ਚੈਂਪੀਅਨਸ਼ਿਪ ਦੌਰਾਨ ਅੰਡਰ 11, 14, 17, 19, 25 ਅਤੇ 30 ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਭਾਈ ਦਾਨ ਸਿੰਘ ਗੱਤਕਾ ਅਖਾੜਾ ਪਿੰਡ ਦੋਦਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-11 ਵਿਚ ਸੋਨ ਤਗ਼ਮਾ, ਅੰਡਰ-14 ਵਿਚ ਸੋਨ ਤਗ਼ਮਾ, ਅੰਡਰ-17 ਵਿਚ ਚਾਂਦੀ ਦਾ ਤਗ਼ਮਾ ਅਤੇ ਅੰਡਰ-19 ਵਿਚ ਸੋਨ ਤਗ਼ਮਾ ਹਾਸਿਲ ਕੀਤਾ। ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਟੀਮ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਇਆ। ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਦਮ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ’ ਚੋਂ ਭਾਈ ਦਾਨ ਸਿੰਘ ਗੱਤਕਾ ਅਖਾੜਾ ਦੋਦਾ ਦੇ ਖਿਡਾਰੀਆਂ ਨੇ ਓਵਰਆਲ ਟਰਾਫ਼ੀ ’ਤੇ ਕਬਜ਼ਾ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਇਸ ਮੌਕੇ ਭਾਈ ਦਾਨ ਸਿੰਘ ਗੱਤਕਾ ਅਖਾੜਾ ਪਿੰਡ ਦੋਦਾ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਬਰਾੜ, ਗੁਰਦਾਸ ਸਿੰਘ ਤੇ ਰੁਪਿੰਦਰ ਕੌਰ ਨੇ ਕੋਚ ਗੁਰਲਾਲ ਸਿੰਘ, ਕੋਚ ਅੰਮ੍ਰਿਤਪਾਲ ਸਿੰਘ, ਕੋਚ ਸਰਬਦੀਪ ਸਿੰਘ, ਕੋਚ ਕਰਨਵੀਰ ਸਿੰਘ ਤੇ ਸਮੁੱਚੀ ਗੱਤਕਾ ਟੀਮ ਦਾ ਸਵਾਗਤ ਕਰਦਿਆਂ ਜਿੱਤ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਾਟਰ ਵਰਕਸ ’ਚ ਦਹਾਕਿਆਂ ਤੋਂ ਉਗੀਆਂ ਪਹਾੜੀ ਕਿੱਕਰਾਂ ਵੱਢੀਆਂ
Ad Position 24