ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਜੀ ਬਲੱਡ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ‘ਮੇਲਾ ਖੂਨਦਾਨੀਆਂ ਦਾ’ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਸੇਖੋਂ ਨੇ ਕਿਹਾ ਕਿ ਉਹ ਖੁਦ ਖੂਨਦਾਨ ਕਰਕੇ ਆਪਣਾ ਬਣਦਾ ਸਹਿਯੋਗ ਦੇ ਰਹੇ ਹਨ।
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਜੀ ਬਲੱਡ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ‘ਮੇਲਾ ਖੂਨਦਾਨੀਆਂ ਦਾ’ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਸੇਖੋਂ ਨੇ ਕਿਹਾ ਕਿ ਉਹ ਖੁਦ ਖੂਨਦਾਨ ਕਰਕੇ ਆਪਣਾ ਬਣਦਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਇਕ ਮਹੱਤਵਪੂਰਨ ਜ਼ਰੀਆ ਹੈ। ਲੋੜ ਸਮੇਂ ਕਿਸੇ ਮਰੀਜ਼ ਨੂੰ ਖੂਨ ਉਪਲਬਧ ਹੋਣਾ ਉਸ ਦੀ ਜ਼ਿੰਦਗੀ ਲਈ ਬਹੁਤ ਮਹੱਤਵਪੂਰਨ ਹੋ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਅਤੇ ਸਮਾਜ ਦੇ ਸਿਹਤਮੰਦ ਨਾਗਰਿਕਾਂ ਨੂੰ ਸਮੇਂ-ਸਮੇਂ ਤੇ ਸਵੈ ਇੱਛਾ ਨਾਲ ਖੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।