12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਾਜ਼ਾਇਜ ਸ਼ਰਾਬ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਡੋਡ ਤੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਡੋਡ ਤੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਜੋਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਜਨੇਰੀਆਂ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਗੁਲਸ਼ੇਰ ਸਿੰਘ ਬੱਗੀ ਪੁੱਤਰ ਆਤਮਾ ਸਿੰਘ ਵਾਸੀ ਗੁੱਜਰ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਪਿੰਡ ਡੋਡ ਤੋਂ ਚੰਨੀਆ ਰਸਤੇ ’ਤੇ ਸ਼ਰਾਬ ਸਮੇਤ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ਤੇ ਨਾਕਾਬੰਦੀ ਕਰ ਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਪੰਜ ਬਤੋਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਅਤੇ ਉਸ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦੇ 28 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ 13 ਨੂੰ
Ad Position 24