12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਿਹਤ ਵਿਭਾਗ ਵਲੋਂ ਸ਼ੱਕੀ ਮਿਲਾਵਟੀ 21,550 ਕਿਲੋ ਘਿਉ ਨਾਲ ਭਰਿਆ ਟਰੱਕ ਕਾਬੂ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਵਲੋਂ ਖੁਰਾਕੀ ਵਸਤਾਂ ਵਿਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਫ਼ਰੀਦਕੋਟ ਅਤੇ ਮਾਨਸਾ ਦੀ ਸਾਂਝੀ ਟੀਮ ਵਲੋਂ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਗੈਰ-ਮਿਆਰੀ ਜਾਂ ਮਿਲਾਵਟੀ ਹੋਣ ਦੇ ਸ਼ੱਕ ਵਾਲੇ 21,550 ਕਿਲੋ ਘਿਓ ਨਾਲ ਭਰੇ ਇਕ ਟਰੱਕ ਨੂੰ ਕਾਬੂ ਕੀਤਾ ਗਿਆ। ਸਿਵਲ ਸਰਜਨ ਫ਼ਰੀਦਕੋਟ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਵਲੋਂ ਖੁਰਾਕੀ ਵਸਤਾਂ ਵਿਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਫ਼ਰੀਦਕੋਟ ਅਤੇ ਮਾਨਸਾ ਦੀ ਸਾਂਝੀ ਟੀਮ ਵਲੋਂ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਗੈਰ-ਮਿਆਰੀ ਜਾਂ ਮਿਲਾਵਟੀ ਹੋਣ ਦੇ ਸ਼ੱਕ ਵਾਲੇ 21,550 ਕਿਲੋ ਘਿਓ ਨਾਲ ਭਰੇ ਇਕ ਟਰੱਕ ਨੂੰ ਕਾਬੂ ਕੀਤਾ ਗਿਆ। ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮਾਂ ਵਲੋਂ ਸਮੇਂ-ਸਮੇਂ ’ਤੇ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਵੀ ਇਸੇ ਮੁਹਿੰਮ ਦਾ ਹਿੱਸਾ ਹੈ ਅਤੇ ਲੈਬ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਕਾਰਵਾਈ ਦੌਰਾਨ ਘਿਓ ਦੇ ਲੋੜੀਂਦੇ ਨਮੂਨੇ ਫੂਡ ਸੇਫਟੀ ਵਿਭਾਗ ਵਲੋਂ ਸੀਲ ਕਰਕੇ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ, ਖਰੜ ਵਿਖੇ ਭੇਜ ਦਿੱਤੇ ਗਏ ਹਨ। ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਹੀ ਘਿਓ ਦੀ ਗੁਣਵੱਤਾ ਅਤੇ ਮਿਆਰ ਸਬੰਧੀ ਅੰਤਿਮ ਸਥਿਤੀ ਸਪੱਸ਼ਟ ਹੋਵੇਗੀ। ਇਸ ਦੌਰਾਨ ਸਬੰਧਿਤ ਖੁਰਾਕੀ ਸਮੱਗਰੀ ਨੂੰ ਅਗਲੀ ਕਾਰਵਾਈ ਤੱਕ ਸੁਰੱਖਿਅਤ ਰੱਖਣ ਲਈ ਟਰੱਕ ਨੂੰ ਫ਼ਰੀਦਕੋਟ ਪੁਲਿਸ ਦੀ ਹਿਰਾਸਤ ਵਿਚ ਰੱਖਿਆ ਗਿਆ ਹੈ। ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ ਅਮਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਕਾਨੂੰਨ ਅਧੀਨ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਨੇ ਕਿਹਾ ਕਿ ਫੂਡ ਸੇਫਟੀ ਸਬੰਧੀ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਅਮਰਿੰਦਰ ਪਾਲ ਸਿੰਘ ਫੂਡ ਸੇਫਟੀ ਅਫ਼ਸਰ ਮਾਨਸਾ, ਨਵਦੀਪ ਚਾਹਲ ਫੂਡ ਸੇਫਟੀ ਅਫ਼ਸਰ ਫ਼ਰੀਦਕੋਟ ਅਤੇ ਤ੍ਰਿਲੋਕ ਸਿੰਘ ਸਹਾਇਕ ਫੂਡ ਬ੍ਰਾਂਚ ਫ਼ਰੀਦਕੋਟ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਪਿੰਡ ਸਿਬੀਆਂ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਚੱਠਾ ਨੂੰ ਸਦਮਾ-... ਅਗਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਸੂਬਾ ਕਮੇਟੀ ਦੀ ਮੀਟਿੰਗ ਹੋਈ
Ad Position 24