ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ 15 ਸਤੰਬਰ ਨੂੰ-ਐੱਸ. ਡੀ. ਐੱਮ.
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰੁਜ਼ਗਾਰ ਵਿਭਾਗ ਵਲੋਂ ਸਤੰਬਰ 2026 ਦੌਰਾਨ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੇ ਅਗਾਊਂ ਪ੍ਰਬੰਧਾਂ ਅਤੇ ਵੱਧ ਤੋਂ ਵੱਧ ਪ੍ਰਚਾਰ ਸੰਬੰਧੀ ਜ਼ਿਲ੍ਹੇ ਦੇ ਸਮੂਹ ਕਾਲਜਾਂ, ਆਈ. ਟੀ.
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰੁਜ਼ਗਾਰ ਵਿਭਾਗ ਵਲੋਂ ਸਤੰਬਰ 2026 ਦੌਰਾਨ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੇ ਅਗਾਊਂ ਪ੍ਰਬੰਧਾਂ ਅਤੇ ਵੱਧ ਤੋਂ ਵੱਧ ਪ੍ਰਚਾਰ ਸੰਬੰਧੀ ਜ਼ਿਲ੍ਹੇ ਦੇ ਸਮੂਹ ਕਾਲਜਾਂ, ਆਈ.ਟੀ.ਆਈਜ਼., ਪੋਲੀਟੈਕਨੀਕਲ ਕਾਲਜਾਂ ਦੇ ਮੁਖੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਨੇ ਦੱਸਿਆ ਕਿ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ 15 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਵੱਖ-ਵੱਖ ਨਾਮੀ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ, ਜੋ ਕਿ 10ਵੀਂ, 12ਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਗੀਆਂ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰੁਜ਼ਗਾਰ ਵਿਭਾਗ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਵਿਚ ਕਲੱਸਟਰ ਵਾਈਜ਼ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਤੰਬਰ 2026 ਦੌਰਾਨ ਬਠਿੰਡਾ ਵਿਖੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਦੇ ਬੇਰੁਜ਼ਗਾਰ ਪ੍ਰਾਰਥੀ ਭਾਗ ਲੈ ਸਕਣਗੇ। ਐੱਸ.ਡੀ.ਐੱਮ. ਵਲੋਂ ਕਾਲਜਾਂ ਦੇ ਪ੍ਰਿੰਸੀਪਲਜ਼ ਤੇ ਹੋਰ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਰੁਜ਼ਗਾਰ ਮੇਲਿਆਂ ਸੰਬੰਧੀ ਆਪਣੇ ਅਦਾਰਿਆਂ ਦੇ ਵਿਦਿਆਰਥੀਆਂ ਤੇ ਸਾਬਕਾ ਵਿਦਿਆਰਥੀਆਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਭ ਲੈ ਕੇ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ ਹਾਸਿਲ ਕਰ ਸਕਣ। ਰੁਜ਼ਗਾਰ ਮੇਲਿਆਂ ਦੀਆਂ ਮਿਤੀਆਂ, ਭਾਗ ਲੈਣ ਵਾਲੀਆਂ ਕੰਪਨੀਆਂ ਅਤੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਹੈਲਪ ਲਾਈਨ ਨੰਬਰ ’ਤੇ ਸੰਪਰਕ ਕਰ ਸਕਦੇ ਹਨ। ਰੁਜ਼ਗਾਰ ਮੇਲੇ ਵਿਚ ਭਾਗ ਲੈਣ ਲਈ ਉਮੀਦਵਾਰ ਬਾਰਕੋਡ ਸਕੈਨਰ ਨੂੰ ਸਕੈਨ ਕਰਕੇ ਵੀ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਮੌਕੇ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਹਰਭਜਨ ਸਿੰਘ ਅਤੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ, ਵਿਜੇ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਆਦਿ ਵੀ ਮੌਜੂਦ ਸਨ।