12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁੱਖ ਮਾਰਗ ’ਤੇ ਪਿੰਡ ਵੜਿੰਗ ਨੇੜੇ ਸੇਮਨਾਲੇ ਦੇ ਪੁਲ ਨੂੰ ਜਲਦੀ ਚਾਲੂ ਕਰਨ ਦੀ ਮੰਗ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀ ਜ਼ਰੂਰੀ-ਐੱਸ. ਐੱਮ. ਓ.

ਦੋਦਾ, 11 ਸਤੰਬਰ (ਰਵੀਪਾਲ)-ਸਿਹਤ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਅਗਵਾਈ ਹੇਠ ਬਲਾਕ ਦੋਦਾ ਦੇ ਆਮ ਆਦਮੀ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ’ਚ ਡੇਂਗੂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਦੋਦਾ, 11 ਸਤੰਬਰ (ਰਵੀਪਾਲ)-ਸਿਹਤ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਅਗਵਾਈ ਹੇਠ ਬਲਾਕ ਦੋਦਾ ਦੇ ਆਮ ਆਦਮੀ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ’ਚ ਡੇਂਗੂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਐੱਸ.ਐੱਮ.ਓ. ਡਾ. ਮਿਰਨਾਲ ਬਾਂਸਲ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਫ਼ੀਲਡ ਸਟਾਫ਼ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਸੰਬੰਧੀ ਜਾਗਰੂਕ ਕਰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ’ਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਜਾਂ ਮਲੇਰੀਆ ਦੀ ਜਾਂਚ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਦੋਦਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਇਸ ਮੌਕੇ ਸੁਖਮੰਦਰ ਸਿੰਘ ਐੱਮ.ਪੀ.ਐੱਚ.ਡਬਲਿਊ., ਕੁਲਵੀਰ ਰਜਨੀ ਐੱਮ.ਪੀ.ਐੱਚ.ਡਬਲਿਊ. (ਫੀਮੇਲ), ਰੁਪਿੰਦਰ ਕੌਰ ਸੀ.ਐੱਚ.ਓ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਕਬੱਡੀ ਮੁਕਾਬਲਿਆਂ ’ਚ ਪਿੰਡ ਦੌਲਾ ਤੇ ਰੁਖਾਲਾ ਦੀ ਟੀਮ ਜੇਤੂ ਰਹੀ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ
Ad Position 24