ਸੁਖਬੀਰ ਸਿੰਘ ਬਾਦਲ ਨੇ ਗੜੇਮਾਰੀ ਕਾਰਨ ਪ੍ਰਭਾਵਿਤ 300 ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਕਣਕ ਵੰਡੀ
ਦੋਦਾ, 14 ਸਤੰਬਰ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਭਲਾਈਆਣਾ ਤੇ ਕੋਟਲੀ ਵਿਚ ਪਿਛਲੇ ਅਪ੍ਰੈਲ ਮਹੀਨੇ ਦੌਰਾਨ ਹੋਈ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਨਾਲ ਪ੍ਰਭਾਵਿਤ 300 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 1000 ਕੁਇੰਟਲ ਕਣਕ ਵੰਡੀ। ਅਕਾਲੀ ਦਲ ਦੇ ਪ੍ਰਧਾਨ ਨੇ ਹਰ ਕਿਸਾਨ ਪਰਿਵਾਰ ਤੇ ਖੇਤ ਮਜ਼ਦੂਰ ਦੇ ਪਰਿਵਾਰ ਨੂੰ ਚਾਰ-ਚਾਰ ਕੁਇੰਟਲ ਕਣਕ ਪ੍ਰਦਾਨ ਕੀਤੀ।
ਗ
ਗੜੇਮਾਰੀ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਵੰਡਣ ਉਪਰੰਤ ਹਾਜ਼ਰੀਨ ਨੂੰ ਸੰਬੋਧਨ ਕਰਦੇ ਸੁਖਬੀਰ ਸਿੰਘ ਬਾਦਲ। ਤਸਵੀਰ: ਰਵੀਪਾਲ
15-09-2026
ਦੋਦਾ, 14 ਸਤੰਬਰ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਭਲਾਈਆਣਾ ਤੇ ਕੋਟਲੀ ਵਿਚ ਪਿਛਲੇ ਅਪ੍ਰੈਲ ਮਹੀਨੇ ਦੌਰਾਨ ਹੋਈ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਨਾਲ ਪ੍ਰਭਾਵਿਤ 300 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 1000 ਕੁਇੰਟਲ ਕਣਕ ਵੰਡੀ। ਅਕਾਲੀ ਦਲ ਦੇ ਪ੍ਰਧਾਨ ਨੇ ਹਰ ਕਿਸਾਨ ਪਰਿਵਾਰ ਤੇ ਖੇਤ ਮਜ਼ਦੂਰ ਦੇ ਪਰਿਵਾਰ ਨੂੰ ਚਾਰ-ਚਾਰ ਕੁਇੰਟਲ ਕਣਕ ਪ੍ਰਦਾਨ ਕੀਤੀ। ਦੋਵਾਂ ਪਿੰਡਾਂ ਵਿਚ ਗੜ੍ਹੇਮਾਰੀ ਕਾਰਨ 2000 ਏਕੜ ਤੋਂ ਜ਼ਿਆਦਾ ਵਿਚ ਕਣਕ ਦੀ ਫ਼ਸਲ ਤਬਾਹ ਹੋਈ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਮਦਦ ਵਾਸਤੇ ਕਣਕ ਇਸ ਕਰਕੇ ਵੰਡ ਰਿਹਾ ਹੈ ਕਿਉਂਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਸਰਕਾਰ ਉਨ੍ਹਾਂ ਨੂੰ ਕੋਈ ਵੀ ਮਦਦ ਪ੍ਰਦਾਨ ਕਰਨ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਨਾ ਸਿਰਫ ਕਿਸਾਨਾਂ ਨੂੰ ਉਸ ਵੇਲੇ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਜਦੋਂ ਅਪ੍ਰੈਲ ਵਿਚ ਗੜ੍ਹੇਮਾਰੀ ਕਾਰਨ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਸੀ ਬਲਕਿ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਦੋ ਲੱਖ ਏਕੜ ਜ਼ਮੀਨ ਵਿਚ ਹੋਏ ਝੋਨੇ ਦੇ ਫ਼ਸਲੀ ਨੁਕਸਾਨ ਬਦਲੇ ਵੀ ਕੋਈ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਨੇ ਕਣਕ ਵੰਡਣ ਦੀ ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕੀਤਾ ਹੈ ਤੇ ਇਸ ਤੋਂ ਪਹਿਲਾਂ ਲੰਬੀ, ਮਲੋਟ, ਫਤਿਹਗੜ੍ਹ ਸਾਹਿਬ ਦੇ ਨਾਲ-ਨਾਲ ਹੋਰ ਥਾਵਾਂ ’ਤੇ ਕਣਕ ਵੰਡੀ ਜਾ ਚੁੱਕੀ ਹੈ। ਉਨ੍ਹਾਂ ਪਾਰਟੀ ਕੇਡਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਲੋੜਵੰਦ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਦੇਣ ਵਾਸਤੇ ਇਹ ਕਣਕ ਇਕੱਠੀ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਨੇ ਦੱਸਿਆ ਕਿ ਬਿਜਲੀ ਦੇ ਲੰਬੇ-ਲੰਬੇ ਕੱਟਾਂ ਕਾਰਨ ਉਨ੍ਹਾਂ ਦੀ ਝੋਨੇ ਦੀ ਫ਼ਸਲ ਵੀ ਖ਼ਤਰੇ ਹੇਠ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ 10 ਤੋਂ 12 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਅਕਾਲੀ ਦਲ ਸਾਰੇ ਹਾਲਾਤ ਤੋਂ ਜਾਣੂ ਹੈ ਅਤੇ ਉਹ 16 ਸਤੰਬਰ ਨੂੰ ਰੋਸ ਵਿਖਾਵੇ ਕਰਕੇ ਸਰਕਾਰ ਨੂੰ ਡੂੰਘੀ ਨੀਂਦ ਤੋਂ ਜਗਾਉਣਾ ਚਾਹੇਗਾ ਤੇ ਉਸਨੂੰ ਦਿਨ ਵੇਲੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਕਰਨ ਵਾਸਤੇ ਮਜਬੂਰ ਕਰੇਗਾ। ਇਸ ਮੌਕੇ ਬੀਬੀ ਗੁਰਦਿਆਲ ਕੌਰ ਮੱਲਣ, ਤੇਜਿੰਦਰ ਸਿੰਘ ਮਿੱਡੂਖੇੜਾ, ਗੁਰਮੀਤ ਸਿੰਘ ਮਾਨ ਅਤੇ ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਦੋਦਾ ਵੀ ਮੌਜੂਦ ਸਨ।