14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਗੁਰਦੁਆਰਾ ਦੂਖ ਨਿਵਾਰਨ ਤਰਨਤਾਰਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਗੁਰਦੁਆਰਾ ਦੂਖ ਨਿਵਾਰਨ ਤਰਨਤਾਰਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਨਾਲ ਹੀ ਗੁਲਜਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਹਰ ਵਰਗ ਦੇ ਲੋਕ ਦੁਖੀ ਹਨ। ਮੁੱਖ ਮੰਤਰੀ ਦੇ ਲੋਕਾਂ ਨੂੰ ਨਿਰਵਿਘਨ ਸਪਲਾਈ ਦੇਣ ਦੇ ਦਾਅਵੇ ਝੂਠੇ ਸਾਬਤ ਹੋਏ ਹਨ। ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਉਨ੍ਹਾਂ ਕਿਹਾ ਕਿ ਸੀਵਰੇਜ ਪਾਈਪਾਂ ਬਹੁਤ ਛੋਟੇ ਸਾਈਜ਼ ਦੀਆਂ ਪਾਈਆਂ ਜਾ ਰਹੀਆਂ ਹਨ ਅਤੇ ਬਾਅਦ ਵਿਚ ਬਹੁਤ ਮੁਸ਼ਕਿਲ ਆਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ 6 ਤੇ 7 ਨੰਬਰ ਗੇਟ ਨੇੜੇ ਇੰਟਰਲਾਕ ਟਾਈਲਾਂ ਲਵਾਈਆਂ ਅਤੇ ਸੀਵਰੇਜ ਦਾ ਕੰਮ ਕਰਵਾਇਆ, ਜਿਸ ਕਰਕੇ ਕਦੇ ਵੀ ਉੱਥੇ ਪਾਣੀ ਨਹੀਂ ਖੜ੍ਹਾ ਸੀ, ਉਨ੍ਹਾਂ ਦੋਸ਼ ਲਾਇਆ ਕਿ ਜੋ ਖੇਤਾਂ ਦੀ ਸਿੰਚਾਈ ਲਈ ਪੱਕੇ ਖ਼ਾਲ ਬਣਾਏ ਗਏ ਹਨ। ਉਹ ਵੀ ਪੰਜਾਬ ਸਰਕਾਰ ਨਹੀਂ ਬਣਾ ਰਹੀ, ਬਲਕਿ ਮਨਰੇਗਾ ਦਾ ਪੈਸਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਵਿਕਾਸ ਕੰਮਾਂ ਵਿਚ ਘਪਲਿਆਂ ਦਾ ਦੋਸ਼ ਲਾਇਆ ਅਤੇ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਬਹੁਤ ਪਛੜ ਗਿਆ ਹੈ ਤੇ ਇਸ ਵਾਰ ਕੋਈ ਨਵਾਂ ਤਜ਼ਰਬਾ ਨਾ ਕਰਿਓ। ਉਨ੍ਹਾਂ ਕਿਹਾ ਕਿ ਏਜੰਸੀਆਂ ਸਾਜਿਸ਼ਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਉਨ੍ਹਾਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੇ ਗਏ ਪੰਜਾਬ ਵਿਚ ਵਿਕਾਸ ਕੰਮਾਂ ਨੂੰ ਲੋਕ ਅਜੇ ਵੀ ਯਾਦ ਕਰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਬਿਜਲੀ ਪੰਜਾਬ ਵਿਚ ਸਰਪਲਸ ਕੀਤੀ ਸੀ ਅਤੇ ਸਾਰੇ ਵਰਗਾਂ ਨੂੰ ਸਹੂਲਤਾਂ ਦਿੱਤੀਆਂ ਸਨ। ਇਸ ਮੌਕੇ ਮੁਲਾਜ਼ਮ ਆਗੂ ਮਾਸਟਰ ਬਰਨੇਕ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਵੀ ਪੰਜਾਬ ਸਰਕਾਰ ਤੋਂ ਦੁਖੀ ਹਨ ਅਤੇ ਚੋਣਾਂ ਦੌਰਾਨ ਸਰਕਾਰ ਦੇ ਉਲਟ ਭੁਗਤਣਗੇ, ਜਿਨ੍ਹਾਂ ਦੀ ਗਿਣਤੀ ਲੱਖਾਂ ਵਿਚ ਹੈ। ਇਸ ਮੌਕੇ ਇਕੱਠ ਨੂੰ ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ ਵਲੋਂ ਚਲਾਈ ਗਈ। ਇਸ ਉਪਰੰਤ ਹੱਥਾਂ ਵਿਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਸਲੋਗਨ ਲਿਖੀਆਂ ਤਖ਼ਤੀਆਂ ਫ਼ੜ੍ਹ ਕੇ ਅਤੇ ਕਾਲੇ ਝੰਡੇ ਲੈ ਕੇ ਅਕਾਲੀ ਆਗੂ ਅਤੇ ਵਰਕਰ ਗੁਰਦੁਆਰਾ ਸਾਹਿਬ ਤੋਂ ਕਾਫਲੇ ਦੇ ਰੂਪ ਵਿਚ ਚੱਲ ਕੇ ਬਠਿੰਡਾ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਇਸ ਥਾਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਦੀਪ ਸਿੰਘ ਮੜਮੱਲੂ ਮੈਂਬਰ ਜਨਰਲ ਕੌਂਸਲ, ਜਗਦੇਵ ਸਿੰਘ ਰਹੂੜਿਆਂਵਾਲੀ ਚੇਅਰਮੈਨ ਬਲਾਕ ਸੰਮਤੀ, ਵਰਿੰਦਰ ਸਿੰਘ ਢਿੱਲੋਂ ਮੈਂਬਰ ਵਰਕਿੰਗ ਕਮੇਟੀ, ਜਗਵੰਤ ਸਿੰਘ ਲੰਬੀਢਾਬ ਮੈਂਬਰ ਜਨਰਲ ਕੌਂਸਲ, ਕੌਮੀ ਮੀਤ ਪ੍ਰਧਾਨ ਚਰਨਜੀਤ ਸਿੰਘ ਸੱਕਾਂਵਾਲੀ, ਪਰਮਜੀਤ ਸਿੰਘ ਗਿੱਲ, ਜਗਜੀਤ ਸਿੰਘ ਬਰਾੜ ਝੁੱਗੇ ਰਣਜੀਤਗੜ੍ਹ, ਦਲਜੀਤ ਸਿੰਘ ਬਰਾੜ ਲਾਡਾ ਸੀਰਵਾਲੀ ਮੈਂਬਰ ਬਲਾਕ ਸੰਮਤੀ, ਅੰਮ੍ਰਿਤਪਾਲ ਸਿੰਘ ਪਾਇਲਟ, ਅਮਰਜੀਤ ਸਿੰਘ ਖੋਖਰ, ਜਸਬੀਰ ਸਿੰਘ ਜੰਮੂਆਣਾ ਸਾਬਕਾ ਸਰਪੰਚ, ਗੁਰਲਾਲ ਸਿੰਘ ਥਾਂਦੇਵਾਲਾ ਸਾਬਕਾ ਸਰਪੰਚ, ਕੁਲਦੀਪ ਸਿੰਘ ਬਰਾੜ ਥਾਂਦੇਵਾਲਾ ਸਰਕਲ ਪ੍ਰਧਾਨ, ਹਰਪ੍ਰੀਤ ਸਿੰਘ ਗੋਹਲਾ ਸੋਢੀ, ਸੁਮੇਰ ਸਿੰਘ ਬਾਦੀਆਂ, ਗੁਰ ਪ੍ਰੀਤ ਸਿੰਘ ਮਾਨ ਸਿੰਘ ਵਾਲਾ, ਦਰਸ਼ਨ ਸਿੰਘ ਸਰਪੰਚ ਮਾਨ ਸਿੰਘ ਵਾਲਾ, ਭੁਪਿੰਦਰ ਸਿੰਘ ਮਾਨ ਸਿੰਘ ਵਾਲਾ, ਦਲਜੀਤ ਸਿੰਘ ਸਦਰਵਾਲਾ, ਬਿੱਟੂ ਮਾਨ, ਗੁਰਮੀਤ ਸਿੰਘ ਖੋਖਰ ਸਾਬਕਾ ਸਰਪੰਚ, ਸੁਖਚੈਨ ਸਿੰਘ ਭੁੱਲਰ, ਨਿਰਭੈ ਸਿੰਘ ਪ੍ਰਧਾਨ ਸੰਗੂਧੌਣ, ਗੁਰਪ੍ਰੀਤ ਸਿੰਘ ਸੰਗੂਧੌਣ, ਹੈਪੀ ਖੱਪਿਆ ਵਾਲੀ, ਇਕਬਾਲ ਸਿੰਘ ਸੰਗੂਧੌਣ, ਬਲਰਾਜ ਸਿੰਘ ਗੁਲਾਬੇਵਾਲਾ ਸਾਬਕਾ ਸਰਪੰਚ, ਮਨਜੀਤ ਸਿੰਘ ਚੱਕ ਬੀੜ ਸਰਕਾਰ, ਦਵਿੰਦਰ ਸਿੰਘ ਬਿੰਦੂ ਚੱਕ ਜਵਾਹਰੇਵਾਲਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਦਿਨ - ਰਾਤ ਦਾ ਮੋਰਚਾ 16 ਵੇਂ ਦਿਨ ’ ਚ ਦਾਖ਼ਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਗੜੇਮਾਰੀ ਕਾਰਨ ਪ੍ਰਭਾਵਿਤ 300 ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਕਣਕ ਵੰਡੀ
Ad Position 24