14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

‘ਆਪ’ ਸਰਕਾਰ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ-ਜਗਦੀਪ ਸਿੰਘ ਸੰਧੂ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਸੰਧੂ ਵਲੋਂ ਅੱਜ ਪਿੰਡ ਕੋਟਲੀ ਸੰਘਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਗਦੀਪ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਸੰਧੂ ਵਲੋਂ ਅੱਜ ਪਿੰਡ ਕੋਟਲੀ ਸੰਘਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਗਦੀਪ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਮੁੜ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਅੱਗੇ ਆਪਣੀਆਂ ਪ੍ਰਮੁੱਖ ਮੰਗਾਂ ਰੱਖੀਆਂ, ਜਿਨ੍ਹਾਂ ’ਚ ਸਰਕਾਰੀ ਮਿਡਲ ਸਕੂਲ ਨੂੰ ਅਪਗ੍ਰੇਡ ਕਰਕੇ 10ਵੀਂ ਤੱਕ ਕਰਨ, ਗ਼ਰੀਬ ਪਰਿਵਾਰਾਂ ਦੇ ਨੁਕਸਾਨੇ ਮਕਾਨਾਂ ਲਈ ਰਾਹਤ ਰਾਸ਼ੀ ਦਿਵਾਉਣ, ਨਹਿਰਾਂ ਦੇ ਪੁਲਾਂ ਕੋਲ ਖ਼ਰਾਬ ਸੜਕਾਂ ਦੀ ਮੁਰੰਮਤ, ਗੰਦੇ ਪਾਣੀ ਦੀ ਢੁਕਵੀਂ ਨਿਕਾਸੀ ਅਤੇ ਮਨਰੇਗਾ ਦਾ ਕੰਮ ਸ਼ੁਰੂ ਕਰਵਾਉਣਾ ਸ਼ਾਮਿਲ ਸੀ। ਇਸ ਮੌਕੇ ਮਜ਼ਦੂਰ ਔਰਤਾਂ ਨੇ ਸ਼ਿਕਾਇਤ ਕੀਤੀ ਕਿ ਮਨਰੇਗਾ ਦਾ ਕੰਮ ਪੱਖਪਾਤ ਕਰਕੇ ਕੁਝ ਚੋਣਵੇਂ ਵਿਅਕਤੀਆਂ ਨੂੰ ਹੀ ਦਿੱਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕੰਮ ਦੀ ਵੰਡ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਲਈ ਬਰਾਬਰ ਕੀਤੀ ਜਾਵੇ। ਸ. ਸੰਧੂ ਨੇ ਸਾਰੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਬਲਜਿੰਦਰ ਸਿੰਘ ਬਰਾੜ ਫ਼ੱਤਣਵਾਲਾ, ਸੁਖਜਿੰਦਰ ਸਿੰਘ ਥਾਂਦੇਵਾਲਾ, ਬਿਕਰਮ ਸਿੰਘ ਔਲਖ, ਜਸਕਰਨ ਸਿੰਘ ਔਲਖ, ਐੱਮ.ਪੀ. ਸਿੰਘ, ਗੁਰਜੋਤ ਸਿੰਘ, ਪੰਚ ਸੁਖਮੰਦਰ ਸਿੰਘ ਬਿੱਟਾ, ਨਿਰਮਲ ਸਿੰਘ ਨਿੰਮਾ, ਬਲਵਿੰਦਰ ਸਿੰਘ, ਪਾਲ ਸਿੰਘ ਔਲਖ, ਮੀਤਾ ਸਿੰਘ ਸਾਬਕਾ ਪੰਚ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਜੇਤੂ ਰਹੀ ਟੀਮ ਦੇ ਨਾਲ ਪ੍ਰਬੰਧਕ। ਅਗਲੀ ਖ਼ਬਰ ‘ਸੰਪਰਕ’ ਪ੍ਰੋਗਰਾਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ
Ad Position 24