14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਆਪਣੇ ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 6 ਵਿਖੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਨੂੰ ਜਾਂਦੇ ਮਾਰਗ ’ਤੇ 8.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਆਪਣੇ ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 6 ਵਿਖੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਨੂੰ ਜਾਂਦੇ ਮਾਰਗ ’ਤੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਦਿਆ ਕੀਤਾ ਅਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਪ੍ਰੋਜੈਕਟ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਨੂੰ ਹੋਰ ਉਜਾਗਰ ਕਰਨ ਦੇ ਨਾਲ-ਨਾਲ ਸ਼ਹਿਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸ੍ਰੀ ਦਰਬਾਰ ਸਾਹਿਬ ਨੂੰ ਜੋੜਦੇ ਇਨ੍ਹਾਂ 7 ਨਾਕਿਆਂ ਜਿਨ੍ਹਾਂ ਦੀ ਲੰਬਾਈ 2.5 ਕਿਲੋਮੀਟਰ ਹੈ, ਦੇ ਆਸ-ਪਾਸ ਵਿਰਾਸਤੀ ਮਾਰਗ ਦੇ ਨਿਰਮਾਣ ਨਾਲ ਜਿੱਥੇ ਸੁੰਦਰਤਾ ਵਿਚ ਹੋਰ ਵਾਧਾ ਹੋਵੇਗਾ, ਉੱਥੇ ਸ਼ਹਿਰ ਵਾਸੀਆਂ ਨੂੰ ਬਾਰਿਸ਼ ਦੇ ਮੌਸਮ ਦੌਰਾਨ ਖੜ੍ਹਨ ਵਾਲੇ ਪਾਣੀ ਦੀ ਸਮੱਸਿਆ ਤੋਂ ਵੀ ਨਿਜ਼ਾਤ ਮਿਲੇਗੀ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ ਅਤੇ ਇੱਥੇ ਹਰ ਸਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ। ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਸ਼ਹਿਰ ਦੀ ਵਿਰਾਸਤੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਦੇ ਨਾਲ-ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਇਸਨੂੰ ਦੇਸ਼-ਵਿਦੇਸ਼ ਦੇ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੰਤਵ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਦਿਆਂ ਉਨ੍ਹਾਂ ਦੀ ਇਤਿਹਾਸਕ ਪਛਾਣ ਨੂੰ ਕਾਇਮ ਰੱਖਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾ ਰਿਹਾ ਇਹ ਪ੍ਰੋਜੈਕਟ ਇਕ ਅਹਿਮ ਕਦਮ ਹੈ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦਰਬਾਰ ਸਾਹਿਬ ਦੇ ਆਸ-ਪਾਸ ਸੁੰਦਰੀਕਰਨ ਲਈ ਬਣਨ ਵਾਲੇ ਗਲਿਆਰਿਆਂ ਅਤੇ ਹੈਰੀਟੇਜ ਸਟਰੀਟ ਦਾ ਜੋ ਕੰਮ ਚੱਲ ਰਿਹਾ ਹੈ ਉਸ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਡਾਇਰੈਕਟਰ ਸੈਰ ਸਪਾਟਾ ਸੱਭਿਆਚਾਰਕ ਮਾਮਲੇ ਡਾ. ਸੰਜੀਵ ਕੁਮਾਰ ਤਿਵਾੜੀ, ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ, ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਯੋਗਿਤਾ ਗੁੰਬਰ, ਸੀਨੀਅਰ ਵਾਈਸ ਪ੍ਰਧਾਨ ਹਰਦੀਪ ਸਿੰਘ ਤੋਂ ਇਲਾਵਾ ਨਗਰ ਕੌਂਸਲ ਦੇ ਸਮੂਹ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀਆਂ ਦੋ ਅਧਿਆਪਕਾਵਾਂ ਨੂੰ ਮਿਲਿਆ ਬੈਸਟ ਟੀਚਰ ਐਵਾਰਡ ਅਗਲੀ ਖ਼ਬਰ ਭਾਜਪਾ ਨੇ ਪ੍ਰਿਤਪਾਲ ਸ਼ਰਮਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਉਪ ਪ੍ਰਧਾਨ ਬਣਾਇਆ
Ad Position 24