14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਐਂਟੀ ਡੇਂਗੂ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਡੇਂਗੂ ਵਿਰੋਧੀਆਂ ਗਤੀਵਿਧੀਆਂ ਹੋਰ ਤੇਜ਼ ਕੀਤਾ ਜਾ ਸਕੇ, ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਐਂਟੀ ਡੇਂਗੂ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਡੇਂਗੂ ਵਿਰੋਧੀਆਂ ਗਤੀਵਿਧੀਆਂ ਹੋਰ ਤੇਜ਼ ਕੀਤਾ ਜਾ ਸਕੇ, ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਐਂਟੀ ਡੇਂਗੂ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫ਼ੈਕਟਰੀਆਂ, ਇੰਡਸਟਰੀ ਏਰੀਆ, ਉਸਾਰੀ ਅਧੀਨ ਇਮਾਰਤਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖ਼ਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿਚ ਦਰਦ, ਭੁੱਖ ਘੱਟ ਲੱਗਣਾ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈੱਸਟ ਜ਼ਰੂਰ ਕਰਵਾਇਆ ਜਾਵੇ। ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈੱਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕੈਂਸਰ ਨਾਲ ਔਰਤ ਦੀ ਮੌਤ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪਿੰਡ ਸੰਧਵਾਂ ਵਿਖੇ ਘਿਰਾਓ ’ਚ ਲਿਆ ਹਿੱਸਾ
Ad Position 24