14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਐੱਸ.ਈ. ਪਾਵਰਕਾਮ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਐੱਸ. ਈ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਐੱਸ.ਈ. ਪਾਵਰਕਾਮ ਦੇ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਬਿਜਲੀ ਸਪਲਾਈ ਵਿਚ ਸੁਧਾਰ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ ਧਨੇਰ) ਦੇ ਆਗੂ ਗੁਰਦੀਪ ਸਿੰਘ ਖੁੱਡੀਆਂ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੰਗਾ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਅਤੇ ਅਵਤਾਰ ਸਿੰਘ ਫੂਲੇਵਾਲਾ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਸਖ਼ਤ ਜ਼ਰੂਰਤ ਹੈ, ਪਰ ਬਿਜਲੀ ਦੇ ਅਣ-ਐਲਾਨੇ ਤੇ ਲੰਮੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਬਿਜਲੀ ਸਪਲਾਈ ’ਤੇ ਵੀ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕ ਵੀ ਖ਼ੱਜਲ-ਖ਼ੁਆਰ ਹੋ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਸੰਬੰਧਿਤ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ। ਇਸ ਮੌਕੇ ਗੁਰਮੀਤ ਸਿੰਘ ਲੰਬੀਢਾਬ, ਨਿਰਮਲ ਸਿੰਘ ਸੰਗੂਧੌਣ, ਸ਼ਿਵਰਾਜ ਸਿੰਘ ਭੰਗਚੜੀ, ਦਰਸ਼ਨ ਸਿੰਘ ਰੁਪਾਣਾ, ਹਰਪ੍ਰੀਤ ਸਿੰਘ ਮੰਡੇਰ, ਅਮਨਦੀਪ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਗਣੇਸ਼ ਚਤੁਰਥੀ ਮਨਾਈ ਅਗਲੀ ਖ਼ਬਰ ਕੈਂਸਰ ਨਾਲ ਔਰਤ ਦੀ ਮੌਤ
Ad Position 24