14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਗਣੇਸ਼ ਚਤੁਰਥੀ ਮਨਾਈ

ਮਲੋਟ, 14 ਸਤੰਬਰ (ਪਾਟਿਲ)-ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮਲੋਟ, 14 ਸਤੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹਿੰਦੀ ਦਿਵਸ, ਗਣੇਸ਼ ਚਤੁਰਥੀ ਤੇ ਗੁਰੂ ਵਿਰਜਾਨੰਦ ਦੀ ਬਰਸੀ ਮਨਾਈ ਗਈ। ਧਰਮਾਚਾਰੀਆ ਰਾਮਚੰਦਰ ਸ਼ਾਸਤਰੀ ਦੇ ਬ੍ਰਹਮਤਵ ਵਿਚ ਇਕ ਹਵਨ ਯੱਗ ਕੀਤਾ ਗਿਆ, ਜਿਸ ਵਿਚ ਸਾਰੀ ਮਨੁੱਖਤਾ ਦੀ ਖ਼ੁਸ਼ੀ, ਸਿਹਤ, ਲੰਬੀ ਉਮਰ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ ਗਈ। ਮੁੱਖ ਮੇਜ਼ਬਾਨ ਦੀ ਭੂਮਿਕਾ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਨਿਭਾਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਵਿਰਜਾਨੰਦ ਜੀ ਦੇ ਜੀਵਨ ਨਾਲ ਸੰਬੰਧਿਤ ਹਿੰਦੀ ਵਿਚ ਕਈ ਕਵਿਤਾਵਾਂ ਤੇ ਭਜਨ ਪੇਸ਼ ਕੀਤੇ। ਉਨ੍ਹਾਂ ਗੁਰੂ ਵਿਰਜਾਨੰਦ ਜੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸੁਣਾਈਆਂ, ਸਾਰਿਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਹਿੰਦੀ ਭਾਸ਼ਾ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸਭ ਤੋਂ ਵਧੀਆ ਸਾਧਨ ਹੈ। ਇਸ ਮੌਕੇ ਹਿੰਦੀ ਵਿਭਾਗ ਦੇ ਮੁਖੀ ਰਾਮ ਚੰਦਰ ਸ਼ਾਸਤਰੀ ਤੋਂ ਇਲਾਵਾ ਅਭਿਮਨਿਊ ਕੁਮਾਰ, ਪੂਨਮ, ਸ਼ਮਾ ਸ਼ਰਮਾ ਆਦਿ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਐੱਸ.ਈ. ਪਾਵਰਕਾਮ ਦਫ਼ਤਰ ਅੱਗੇ ਧਰਨਾ
Ad Position 24