14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਦੇ ਸਰਕਾਰੀ ਹਾਈ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਮੁੱਖ ਅਧਿਆਪਿਕਾ ਨੀਤੂ ਚੋਪੜਾ ਦੀ ਅਗਵਾਈ ਹੇਠ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਦੇ ਸਰਕਾਰੀ ਹਾਈ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਮੁੱਖ ਅਧਿਆਪਿਕਾ ਨੀਤੂ ਚੋਪੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਹਿੰਦੀ ਅਧਿਆਪਕਾ ਸ੍ਰੀਮਤੀ ਮੋਨਿਕਾ ਤੇ ਅਧਿਆਪਕ ਰੌਬਿਨ ਖੇੜਾ ਦੀ ਮੌਜੂਦਗੀ ਤੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਨਾਲ ਸੰਬੰਧਿਤ ਵੱਖ-ਵੱਖ ਸੱਭਿਆਚਾਰਕ ਤੇ ਸਾਹਿਤਕ ਪੇਸ਼ਕਾਰੀਆਂ ਦਿੱਤੀਆਂ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਗੀਤ, ਭਾਸ਼ਣ ਤੇ ਨਾਚ ਪੇਸ਼ ਕੀਤੇ ਗਏ। ਇਸ ਮੌਕੇ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਸ਼ਾ ਕਿਸੇ ਵੀ ਦੇਸ਼ ਦੀ ਸੱਭਿਆਚਾਰਕ ਪਹਿਚਾਣ ਤੇ ਵਿਰਾਸਤ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਮਾਗਮ ਦਾ ਮੰਚ ਸੰਚਾਲਨ ਹਿੰਦੀ ਅਧਿਆਪਕਾ ਮੋਨਿਕਾ ਨੇ ਕੀਤਾ। ਸਮਾਗਮ ਦੌਰਾਨ ਮੁੱਖ ਅਧਿਆਪਕਾ ਨੀਤੂ ਚੋਪੜਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਤੇ ਭਾਸ਼ਾਈ ਰੁਚੀ ਵੀ ਪੈਦਾ ਕਰਦੇ ਹਨ। ਅੰਤ ਵਿਚ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਤੇ ਸਾਹਿਤ ਨਾਲ ਜੁੜੇ ਰਹਿਣ ਅਤੇ ਵੱਧ ਤੋਂ ਵੱਧ ਸਾਹਿਤਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿਚ ਨੀਤੂ ਚੋਪੜਾ ਵਲੋਂ ਹਿੰਦੀ ਦਿਵਸ ਸਮਾਗਮ ਵਿਚ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਕੀਤਾ ਜਾ ਰਿਹਾ ਟੀਕਾਕਰਨ-ਡਿਪਟੀ ਡਾਇਰੈਕਟਰ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਦੁੱਖ ਸਾਂਝਾ
Ad Position 24