ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਕੀਤਾ ਜਾ ਰਿਹਾ ਟੀਕਾਕਰਨ-ਡਿਪਟੀ ਡਾਇਰੈਕਟਰ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਲੰਪੀ ਸਕਿੱਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ। ਡਾ.
ਡ
ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ।
15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਲੰਪੀ ਸਕਿੱਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ। ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਮੁਕਤਸਰ ਸਾਹਿਬ ਵਲੋਂ ਦੱਸਿਆ ਗਿਆ ਕਿ ਲੰਪੀ ਸਕਿੱਨ ਬਿਮਾਰੀ ਦਾ ਟੀਕਾਕਰਨ ਕਰਨ ਲਈ 43 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਘਰ-ਘਰ ਜਾ ਕੇ ਟੀਕਾਕਰਨ ਕਰ ਰਹੀਆਂ ਹਨ। ਇਸ ਸੰਬੰਧੀ ਸਾਰੇ ਪਸ਼ੂ ਪਾਲਕਾਂ ਨੂੰ ਦੱਸਿਆ ਜਾਦਾ ਹੈ ਕਿ ਲੰਪੀ ਸਕਿੱਨ ਬਿਮਾਰੀ ਗਾਵਾਂ ਅਤੇ ਮੱਝਾਂ ਨੂੰ ਹੋਣ ਵਾਲੀ ਇਕ ਵਾਇਰਲ ਬਿਮਾਰੀ ਹੈ, ਇਹ ਮੁੱਖ ਤੌਰ ’ਤੇ ਮੱਛਰਾਂ, ਮੱਖੀਆਂ ਤੇ ਚਿੱਚੜਾਂ ਤੋਂ ਫ਼ੈਲਦੀ ਹੈ ਅਤੇ ਇਸ ਨਾਲ ਗਾਵਾਂ ਨੂੰ ਤੇਜ਼ ਬੁਖ਼ਾਰ, ਚਮੜੀ ਉਪਰ ਗੰਢਾਂ, ਕਮਜ਼ੋਰੀ ਅਤੇ ਦੁੱਧ ਦੀ ਪੈਦਾਵਾਰ ਘਟਣ ਵਰਗੇ ਲੱਛਣ ਹੋ ਜਾਂਦੇ ਹਨ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਕਰਵਾਇਆ ਜਾਵੇ। ਇਸ ਬਿਮਾਰੀ ਤੋਂ ਬਚਾਅ ਲਈ ਮੰਡੀਆਂ ਤੋਂ ਪਸ਼ੂ ਖ਼ਰੀਦ ਕੇ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ। ਜੇਕਰ ਇਸ ਬਿਮਾਰੀ ਸੰਬੰਧੀ ਪਸ਼ੂਆਂ ਵਿਚ ਕੋਈ ਲੱਛਣ ਪਾਇਆ ਜਾਂਦਾ ਹੈ ਤਾਂ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕੀਤਾ ਜਾਵੇ।