14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜਨਵਾਦੀ ਨੌਜਵਾਨ ਸਭਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਭ ਲਈ ਸਿੱਖਿਆ ਤੇ ਰੁਜ਼ਗਾਰ, ਰੁਜ਼ਗਾਰ ਦੇ ਅਧਿਕਾਰ ਨੂੰ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਵਿਚ ਸ਼ਾਮਿਲ ਕਰਵਾਉਣ, ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਬੰਦ ਕਰਵਾਉਣ, ਮਹਿੰਗਾਈ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਕਾਰਪੋਰੇਟ ਘਰਾਣਿਆਂ ਵਲੋਂ ਸਰਕਾਰਾਂ ਦੀ ਮਿਲੀਭੁਗਤ ਨਾਲ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਸਮੇਤ ਨੌਜਵਾਨਾਂ ਨਾਲ ਸੰਬੰਧਿਤ ਹੋਰ ਮਸਲਿਆਂ ਦੀ ਲੜਾਈ ਡੀ. ਵਾਈ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਭ ਲਈ ਸਿੱਖਿਆ ਤੇ ਰੁਜ਼ਗਾਰ, ਰੁਜ਼ਗਾਰ ਦੇ ਅਧਿਕਾਰ ਨੂੰ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਵਿਚ ਸ਼ਾਮਿਲ ਕਰਵਾਉਣ, ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਬੰਦ ਕਰਵਾਉਣ, ਮਹਿੰਗਾਈ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਕਾਰਪੋਰੇਟ ਘਰਾਣਿਆਂ ਵਲੋਂ ਸਰਕਾਰਾਂ ਦੀ ਮਿਲੀਭੁਗਤ ਨਾਲ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਸਮੇਤ ਨੌਜਵਾਨਾਂ ਨਾਲ ਸੰਬੰਧਿਤ ਹੋਰ ਮਸਲਿਆਂ ਦੀ ਲੜਾਈ ਡੀ.ਵਾਈ.ਐੱਫ਼.ਆਈ. ਨੂੰ ਮਜ਼ਬੂਤ ਕਰਕੇ ਹੀ ਲੜੀ ਅਤੇ ਜਿੱਤੀ ਜਾ ਸਕਦੀ ਹੈ। ਇਹ ਪ੍ਰਗਟਾਵਾ ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐੱਫ਼.ਆਈ.) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨਾਗੀ ਨੇ ਸਥਾਨਕ ਮੋੜ ਰੋਡ ਨੇੜੇ ਵੱਖ-ਵੱਖ ਮੁਹੱਲਿਆਂ ਤੇ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡੀ.ਵਾਈ.ਐੱਫ਼.ਆਈ. ਪੂਰੇ ਦੇਸ਼ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸਮਾਜਵਾਦੀ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ ਨੌਜਵਾਨਾਂ ਨੂੰ ਜਥੇਬੰਦ ਕਰਦਿਆਂ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ। ਕੁਲਦੀਪ ਸਿੰਘ, ਜਸਪ੍ਰੀਤ ਸਿੰਘ ਤੇ ਹੀਰਾ ਲਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਡੀ.ਵਾਈ.ਐੱਫ਼.ਆਈ. ਸ੍ਰੀ ਮੁਕਤਸਰ ਸਾਹਿਬ ਇਲਾਕਾ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿਚ ਕੁਲਦੀਪ ਸਿੰਘ ਨੂੰ ਕਨਵੀਨਰ ਤੇ ਜਸਪ੍ਰੀਤ ਸਿੰਘ ਨੂੰ ਸਹਾਇਕ ਕਨਵੀਨਰ ਚੁਣਿਆ ਗਿਆ। ਇਸ ਤੋਂ ਇਲਾਵਾ ਹੀਰਾ ਸਿੰਘ, ਸੂਜਰ ਭਾਟੀਆ, ਭਾਰਤ, ਰਾਮਦਾਸ, ਸਚਿਨ ਕੁਮਾਰ, ਅਨਮੋਲ ਤੇ ਅਭੀ ਕੁਮਾਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਸੰਗੀਤ, ਅਰਮਾਨ, ਮੋਹਿਤ ਕੁਮਾਰ, ਅਸ਼ਵਨੀ ਕੁਮਾਰ, ਵਿਜੈ ਕੁਮਾਰ ਸਮੇਤ ਹੋਰ ਨੌਜਵਾਨ ਹਾਜ਼ਰ ਸਨ। ਇਕੱਤਰ ਨੌਜਵਾਨਾਂ ਨੇ 2 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੁਲਿਸ ਵਲੋਂ ਵਿਸ਼ੇਸ਼ ਸਰਚ ਆਪ੍ਰੇਸ਼ਨ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਆਨਲਾਈਨ ਸੈਮੀਨਾਰ ਕਰਵਾਇਆ
Ad Position 24