ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਖੇ ਧਰਨਾ ਅੱਜ
ਮਲੋਟ, 15 ਸਤੰਬਰ (ਪਾਟਿਲ)-ਸੂਬੇ ਭਰ ਵਿਚ ਲੱਗ ਰਹੇ ਅਣ-ਐਲਾਨੇ ਅਤੇ ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਮਲੋਟ ਵਲੋਂ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ 16 ਸਤੰਬਰ (ਬੁੱਧਵਾਰ) ਨੂੰ ਸਵੇਰੇ 10 ਵਜੇ ਮਲੋਟ ਸ਼ਹਿਰ ਬਿਜਲੀ ਘਰ ਦੇ ਸਾਹਮਣੇ (ਨੇੜੇ ਐਕਸਿਸ ਬੈਂਕ) ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।
ਮਲੋਟ, 15 ਸਤੰਬਰ (ਪਾਟਿਲ)-ਸੂਬੇ ਭਰ ਵਿਚ ਲੱਗ ਰਹੇ ਅਣ-ਐਲਾਨੇ ਅਤੇ ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਮਲੋਟ ਵਲੋਂ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ 16 ਸਤੰਬਰ (ਬੁੱਧਵਾਰ) ਨੂੰ ਸਵੇਰੇ 10 ਵਜੇ ਮਲੋਟ ਸ਼ਹਿਰ ਬਿਜਲੀ ਘਰ ਦੇ ਸਾਹਮਣੇ (ਨੇੜੇ ਐਕਸਿਸ ਬੈਂਕ) ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਹਲਕਾ ਮਲੋਟ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਕੋਟਭਾਈ ਕਰਨਗੇ। ਧਰਨੇ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਸ. ਕੋਟਭਾਈ ਨੇ ਹਲਕਾ ਮਲੋਟ ਦੇ ਸਮੂਹ ਨਿਵਾਸੀਆਂ, ਦੁਕਾਨਦਾਰਾਂ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਸਮੇਂ ਸਿਰ ਪਹੁੰਚ ਕੇ ਇਸ ਰੋਸ ਧਰਨੇ ਨੂੰ ਸਫ਼ਲ ਬਣਾਉਣ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ।