15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਲੋਟ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਦੀ ਸ਼ੁਰੂਆਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਮਲੋਟ, 15 ਸਤੰਬਰ (ਪਾਟਿਲ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਬਲਾਕ ਮਲੋਟ ਦੇ ਨਿਉਟਨ ਵਰਲਡ ਸਕੂਲ ਮਲੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮਲੋਟ, 15 ਸਤੰਬਰ (ਪਾਟਿਲ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਬਲਾਕ ਮਲੋਟ ਦੇ ਨਿਉਟਨ ਵਰਲਡ ਸਕੂਲ ਮਲੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਦਾ ਪ੍ਰੋਗਰਾਮ ਵਿਚ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਜੀ ਆਇਆਂ ਆਖਿਆ। ਮੁੱਖ ਮਹਿਮਾਨ ਡਾ. ਬਲਜੀਤ ਕੌਰ ਵਲੋਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਮਲੋਟ ਵਿਖੇ ਪਹਿਲੇ ਦਿਨ ਅੰਡਰ-14, 17 ਤੇ 21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ ਤੇ ਫੁੱਟਬਾਲ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਸਟੇਜ ਸੱਕਤਰ ਦੀ ਜ਼ਿੰਮੇਵਾਰੀ ਜਸਵਿੰਦਰ ਸਿੰਘ ਧਾਲੀਵਾਲ ਡੀ.ਪੀ.ਈ. ਮੰਡੀ ਹਰਜੀ ਰਾਮ ਸਕੂਲ ਮਲੋਟ ਨੇ ਨਿਭਾਈ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਖਿਡਾਰੀਆਂ, ਕੋਚਾਂ, ਅਧਿਆਪਕਾਂ ਤੇ ਖੇਡ ਵਿਭਾਗ ਨਾਲ ਜੁੜੇ ਅਧਿਕਾਰੀਆਂ ਨੇ ਖੇਡਾਂ ਨੂੰ ਸਫ਼ਲ ਬਣਾਉਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਇਸ ਮੌਕੇ ਕੁਲਵਿੰਦਰ ਸਿੰਘ ਫਕਰਸਰ, ਪ੍ਰਿੰਸੀਪਲ ਨਿਉਟਨ ਵਰਲਡ ਸਕੂਲ ਮਲੋਟ ਮਧੂ ਗੁਪਤਾ, ਸਕੂਲ ਚੇਅਰਮੈਨ ਅਮਰੀਸ਼ ਸਿੰਘ ਬਰਾੜ, ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਚਾਇਤ ਮੈਂਬਰ ਤੋਂ ਇਲਾਵਾ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਿੰਡਾਂ ਵਿਚ ਮੀਟਿੰਗਾਂ ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਖੇ ਧਰਨਾ ਅੱਜ
Ad Position 24