15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਟੂਡੈਂਟਸ ਯੂਨੀਅਨ ਨੇ ਸਰਕਾਰੀ ਕਾਲਜ ਵਿਖੇ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਤੈਅ ਕੀਤੇ ਦੋ ਰੋਜ਼ਾ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਕਾਲਜ ਵਿਖੇ ‘ਕੇਂਦਰ ਸਰਕਾਰ ਦੀ ਅੱਖ ’ਚ ਰੜਕਦਾ ਆਖ਼ਰੀ ਕਿਲ੍ਹਾ ਪੰਜਾਬ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ 26 ਸਤੰਬਰ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਤੈਅ ਕੀਤੇ ਦੋ ਰੋਜ਼ਾ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਕਾਲਜ ਵਿਖੇ ‘ਕੇਂਦਰ ਸਰਕਾਰ ਦੀ ਅੱਖ ’ਚ ਰੜਕਦਾ ਆਖ਼ਰੀ ਕਿਲ੍ਹਾ ਪੰਜਾਬ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ 26 ਸਤੰਬਰ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ। ਪ੍ਰੈੱਸ ਬਿਆਨ ਰਾਹੀਂ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਅਤੇ ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਦਾ ਆਗਾਜ਼ ਹੋ ਚੁੱਕਾ ਹੈ ਅਤੇ ਭਾਜਪਾ ਵਲੋਂ ਆਪਣੀਆਂ ਸਿਆਸੀ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਐੱਸ.ਆਈ.ਆਰ. ਰਾਹੀਂ ਵੋਟਾਂ ਕੱਟਣ ਤੇ ਦਲਿਤਾਂ ਨੂੰ ਕਿਸਾਨਾਂ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਕੇਂਦਰ ਦੀ ਸੱਤਾ ਵਿਚ ਆਈ ਹੈ, ਉਦੋਂ ਤੋਂ ਆਰ.ਐੱਸ.ਐੱਸ. ਤੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਅਜਿਹੀਆਂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਪ੍ਰਭਾਵ ਆਮ ਲੋਕਾਂ ’ਤੇ ਪੈ ਰਿਹਾ ਹੈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਜਾ ਰਹੇ ਹਨ, ਜਿਸ ਨਾਲ ਮਹਿੰਗਾਈ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੇਂਦਰੀਕਰਨ ਦੀ ਨੀਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਪਾਣੀਆਂ ਤੇ ਪੰਜਾਬ ਯੂਨੀਵਰਸਿਟੀ ਸਮੇਤ ਪੰਜਾਬ ਦੇ ਅਧਿਕਾਰਾਂ ’ਤੇ ਲਗਾਤਾਰ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਇਨ੍ਹਾਂ ਨੀਤੀਆਂ ਨੂੰ ਉਜ਼ਾਗਰ ਕਰਦੀ ਅਤੇ ਇਨ੍ਹਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਲੋਕਾਂ ਨੂੰ ਸਮਰਪਿਤ ਚਾਰਟ ਪ੍ਰਦਰਸ਼ਨੀ ਵੀ ਲਗਾਈ ਗਈ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਭਾਜਪਾ ਤੇ ਆਰ.ਐੱਸ.ਐੱਸ. ਦੀਆਂ ਨੀਤੀਆਂ ਖ਼ਿਲਾਫ਼ 26 ਸਤੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਤੋਂ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਸ ਮੌਕੇ ਕਾਲਜ ਇਕਾਈ ਦੇ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਨੇ ਸੰਬੋਧਨ ਕੀਤਾ, ਜਦਕਿ ਕਾਲਜ ਕਮੇਟੀ ਮੈਂਬਰ ਇਸ਼ਮੀਤ ਨੇ ਧੰਨਵਾਦ ਕੀਤਾ। ਇਸ ਮੌਕੇ ਕਾਲਜ ਕਮੇਟੀ ਦੇ ਮੀਤ ਪ੍ਰਧਾਨ ਸ਼ਿਵਮ, ਸਕੱਤਰ ਨਵਦੀਪ ਕੌਰ ਚੜੇਵਾਨ, ਪ੍ਰੈੱਸ ਸਕੱਤਰ ਕਰਨ, ਖ਼ਜ਼ਾਨਚੀ ਜੈਸਮੀਨ ਤੇ ਰੁਕਸਾਨਾ, ਸੋਸ਼ਲ ਮੀਡੀਆ ਇੰਚਾਰਜ ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ ਕੋਟਲੀ ਦੇਵਨ ਤੋਂ ਇਲਾਵਾ ਕਮੇਟੀ ਮੈਂਬਰ ਕੋਮਲ, ਰਾਮਪ੍ਰੀਤ, ਕ੍ਰਿਸ਼ਨ, ਅਰਸ਼ ਗਿੱਲ, ਗੁਰਵਿੰਦਰ ਕੌਰ ਚੜੇਵਾਨ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਅੰਡਰ-15 ਲੜਕੀਆਂ ਦੇ ਕੁਆਰਟਰ ਫਾਈਨਲ ਮੁਕਾਬਲੇ ਅੱਜ ਅਗਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਵਲੋਂ ਐੈੱਸ. ਡੀ. ਓ. ਖ਼ਿਲਾਫ਼ ਰੋਸ ਧਰਨਾ ਦੁਬਾਰਾ ਸ਼ੁਰੂ
Ad Position 24