15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

-ਡਲਿਵਰੀ ਤੋਂ ਬਾਅਦ ਔਰਤ ਦੀ ਮੌਤ ਦਾ ਮਾਮਲਾ- ਪਰਿਵਾਰ ਤੇ ਜਥੇਬੰਦੀਆਂ ਵਲੋਂ ਲਗਾਤਾਰ ਦਿੱਤੇ ਧਰਨੇ ਉਪਰੰਤ ਡਾਕਟਰ ਤੇ ਸਟਾਫ਼ ਖਿਲਾਫ਼ ਮਾਮਲਾ ਦਰਜ ਹੋਇਆ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ-ਕੋਟਕਪੂਰਾ ਰੋਡ ਬਾਈਪਾਸ ਨੇੜੇ ਇਕ ਨਿੱਜੀ ਹਸਪਤਾਲ ਵਿਚ ਡਲਿਵਰੀ ਤੋਂ ਬਾਅਦ ਔਰਤ ਸਰਬਜੀਤ ਕੌਰ ਉਮਰ 33 ਸਾਲ ਪਤਨੀ ਗੁਲਾਬ ਸਿੰਘ ਵਾਸੀ ਪਿੰਡ ਕੋਟਭਾਈ ਦੀ ਮੌਤ ਹੋ ਗਈ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਡਾਕਟਰੀ ਅਣਗਹਿਲੀ ਅਤੇ ਸਮੇਂ ਸਿਰ ਢੁਕਵਾਂ ਇਲਾਜ ਨਾ ਮਿਲਣ ਕਰਕੇ ਜ਼ਿਆਦਾ ਖੂਨ ਵਹਿ ਜਾਣ ਕਰਕੇ ਸਰਬਜੀਤ ਕੌਰ ਦੀ ਰਾਤ ਸਮੇਂ ਮੌਤ ਹੋ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ-ਕੋਟਕਪੂਰਾ ਰੋਡ ਬਾਈਪਾਸ ਨੇੜੇ ਇਕ ਨਿੱਜੀ ਹਸਪਤਾਲ ਵਿਚ ਡਲਿਵਰੀ ਤੋਂ ਬਾਅਦ ਔਰਤ ਸਰਬਜੀਤ ਕੌਰ ਉਮਰ 33 ਸਾਲ ਪਤਨੀ ਗੁਲਾਬ ਸਿੰਘ ਵਾਸੀ ਪਿੰਡ ਕੋਟਭਾਈ ਦੀ ਮੌਤ ਹੋ ਗਈ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਡਾਕਟਰੀ ਅਣਗਹਿਲੀ ਅਤੇ ਸਮੇਂ ਸਿਰ ਢੁਕਵਾਂ ਇਲਾਜ ਨਾ ਮਿਲਣ ਕਰਕੇ ਜ਼ਿਆਦਾ ਖੂਨ ਵਹਿ ਜਾਣ ਕਰਕੇ ਸਰਬਜੀਤ ਕੌਰ ਦੀ ਰਾਤ ਸਮੇਂ ਮੌਤ ਹੋ ਗਈ। ਪਰਿਵਾਰ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਹਸਪਤਾਲ ਦੇ ਗੇਟ ਅੱਗੇ ਲਗਾਤਾਰ ਧਰਨਾ ਦਿੱਤਾ। ਜਿਸ ਕਰਕੇ ਸੜਕੀ ਆਵਾਜਾਈ ਬਾਈਪਾਸ ਰਾਹੀਂ ਠੱਪ ਰਹੀ ਅਤੇ ਪਿੰਡ ਸੰਗੂਧੌਣ ਰਾਹੀਂ ਸਾਰਾ ਟਰੈਫਿਕ ਚੱਲਦਾ ਰਿਹਾ। ਇਸ ਮੌਕੇ ਧਰਨੇ ਦੌਰਾਨ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਸ੍ਰੀ ਮੁਕਤਸਰ ਸਾਹਿਬ ਦੇ ਕਨਵੀਨਰ ਸੁਖਦੇਵ ਰਾਮ ਰਹੂੜਿਆਂਵਾਲੀ ਨੇ ਕਿਹਾ ਕਿ ਸਰਬਜੀਤ ਕੌਰ ਉਨ੍ਹਾਂ ਦੇ ਪਿੰਡ ਦੀ ਲੜਕੀ ਹੈ ਅਤੇ ਜੋ ਕੋਟਭਾਈ ਵਿਆਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਡਾਕਟਰੀ ਅਣਗਹਿਲੀ ਕਾਰਨ ਹੀ ਸਰਬਜੀਤ ਕੌਰ ਦੀ ਮੌਤ ਹੋਈ। ਇਸ ਮੌਕੇ ਮਾਲਵਾ ਤਰਨਾ ਦਲ ਪੰਥ ਦੀ ਆਗੂ ਬੀਬੀ ਸੁਖਦੀਪ ਕੌਰ ਖਾਲਸਾ ਨੇ ਦੋਸ਼ ਲਗਾਇਆ ਕਿ ਅਣਗਹਿਲੀ ਕਾਰਨ ਹੋਈ ਮੌਤ ਦੇ ਇਨਸਾਫ ਲਈ ਪੀੜਿਤ ਪਰਿਵਾਰ ਅਤੇ ਜਥੇਬੰਦੀਆਂ ਨੂੰ ਲਗਾਤਾਰ ਧਰਨਾ ਦੇਣਾ ਪਿਆ। ਤੀਜੇ ਦਿਨ ਐਫ.ਆਈ.ਆਰ. ਦਰਜ ਹੋਈ ਹੈ। ਸਰਪੰਚ ਜੱਸਲ ਸਿੰਘ ਪਿੰਡ ਰਹੂੜਿਆਂਵਾਲੀ ਨੇ ਕਿਹਾ ਕਿ ਪਰਿਵਾਰ ਨੂੰ ਜਿੱਥੇ ਸਰਬਜੀਤ ਦੀ ਮੌਤ ਦਾ ਵੱਡਾ ਸਦਮਾ ਪਹੁੰਚਿਆ, ਉੱਥੇ ਇਨਸਾਫ ਲੈਣ ਲਈ ਲਗਾਤਾਰ ਸਖਤ ਗਰਮੀ ਦੌਰਾਨ ਧਰਨਾ ਦਿੱਤਾ ਅਤੇ ਫਿਰ ਮ੍ਰਿਤਕਾ ਦੇ ਪਤੀ ਗੁਲਾਬ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਡਾਕਟਰ ਕਵਿਤਾ ਗਾਵੜੀ ਅਤੇ ਸਬੰਧਿਤ ਸਟਾਫ਼ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਪੂਰਨ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਡਾਕਟਰ ਕਵਿਤਾ ਗਾਵੜੀ ਖਿਲਾਫ ਐਫ.ਆਈ.ਆਰ. ਦੇ ਵਿਰੋਧ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਡਾਕਟਰਾਂ ਵਲੋਂ ਬੰਦ ਰੱਖੇ ਗਏ, ਜਿਸ ਕਰਕੇ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਇਸ ਮਾਮਲੇ ਨੂੰ ਲੈ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਸੰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹੁੰਚ ਕੇ ਰੋਸ ਪ੍ਰਗਟ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਆਪਣਾ ਪੱਖ ਰੱਖਿਆ। ਇਸ ਮੌਕੇ ਪ੍ਰਧਾਨ ਡਾ: ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਆਈ.ਐਮ.ਏ. ਦੇ ਅਨੁਸਾਰ ਮੈਡੀਕਲ ਲਾਪਰਵਾਹੀ ਦੇ ਮਾਮਲੇ ਵਿਚ ਪਹਿਲਾਂ ਸਿਵਲ ਸਰਜਨ ਵਲੋਂ ਮੈਡੀਕਲ ਬੋਰਡ ਗਠਿਤ ਕਰਕੇ ਮਾਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਲਾਪਰਵਾਹੀ ਸਾਬਤ ਹੋਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਬੋਰਡ ਦੀ ਜਾਂਚ ਤੋਂ ਪਹਿਲਾਂ ਕੇਸ ਦਰਜ ਕਰਨਾ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਾਲ 2005 ਦੇ ’ਜੈਕਬ ਮੈਥਿਊ ਬਨਾਮ ਪੰਜਾਬ ਰਾਜ’ ਮਾਮਲ ੇ ਵਿਚ ਸੁਪਰੀਮ ਕੋਰਟ ਵਲੋਂ ਮੈਡੀਕਲ ਲਾਪਰਵਾਹੀ ਨਾਲ ਸਬੰਧਿਤ ਮਾਮਲਿਆਂ ਵਿਚ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। ਐਸੋਸੀਏਸ਼ਨ ਆਗੂਆਂ ਦਾ ਦੋਸ਼ ਹੈ ਕਿ ਮੈਡੀਕਲ ਬੋਰਡ ਦੀ ਰਿਪੋਰਟ ਤੋਂ ਪਹਿਲਾਂ ਐਫ. ਆਈ.ਆਰ. ਦਰਜ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਜ਼ਿਲ੍ਹਾ ਪੁਲਿਸ ਮੁਖੀ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਅਤੇ ਮਾਮਲਾ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਰਾਮ ਲੀਲ੍ਹਾ ਅਤੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24