15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰੂ ਨਾਨਕ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਸੰਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਗੁਰਮਤਿ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਸੰਬੰਧੀ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਦੀ ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਗੁਰਮਤਿ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਸੰਬੰਧੀ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਦੀ ਆਈ.ਸੀ.ਟੀ. ਲੈਬ ਵਿਚ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਵਿਚਾਰਧਾਰਾ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਪੇਪਰ ਪੇਸ਼ ਕੀਤੇ। ਕਰਨਦੀਪ ਸਿੰਘ, ਚੰਦ ਸਿੰਘ, ਧਰਮਪ੍ਰੀਤ ਸਿੰਘ, ਅਮਰਿੰਦਰ ਸਿੰਘ, ਜਸਵਿੰਦਰ ਕੌਰ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਨਵਜੋਤ ਕੌਰ ਅਤੇ ਲਵਪ੍ਰੀਤ ਸਿੰਘ ਨੇ ਵੀ ਪੇਪਰ ਪੇਸ਼ ਕੀਤੇ। ਇਸ ਮੌਕੇ ਗੁਰਮਤਿ ਵਿਭਾਗ ਦੇ ਅਧਿਆਪਕ ਸਿਮਰਨਜੀਤ ਸਿੰਘ ਨੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਜਦੋਂ ਮਨੁੱਖ ਨੈਤਿਕ ਕਦਰਾਂ-ਕੀਮਤਾਂ ਤੋਂ ਦੂਰ ਹੋ ਰਿਹਾ ਹੈ, ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖੀ ਬਰਾਬਰੀ, ਸਮਾਜਿਕ ਸਾਂਝ ਤੇ ਵਖਰੇਵਿਆਂ ਤੋਂ ਮੁਕਤੀ ਦਾ ਮਾਰਗ ਦਰਸਾਉਂਦੀ ਹੈ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸੈਮੀਨਾਰਾਂ ਰਾਹੀਂ ਮਨੁੱਖੀ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਰੀਦਕੋਟ ਨੂੰ ਹਰਾਇਆ ਅਗਲੀ ਖ਼ਬਰ -ਡਲਿਵਰੀ ਤੋਂ ਬਾਅਦ ਔਰਤ ਦੀ ਮੌਤ ਦਾ ਮਾਮਲਾ- ਪਰਿਵਾਰ ਤੇ ਜਥੇਬੰਦੀਆਂ ਵਲੋਂ ਲਗਾਤਾਰ ਦਿੱਤੇ ਧਰਨੇ ਉਪਰੰਤ ਡਾਕਟਰ ਤੇ ਸਟਾਫ਼...
Ad Position 24