ਅੰਤਰ ਜ਼ਿਲ੍ਹਾ ਵਨ ਡੇਅ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਰੀਦਕੋਟ ਨੂੰ ਹਰਾਇਆ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾ ਰਹੇ ਲੜਕੀਆਂ ਦੇ ਅੰਤਰ ਜ਼ਿਲ੍ਹਾ ਵਨ ਡੇਅ ਅੰਡਰ-15 ਕ੍ਰਿਕਟ ਟੂਰਨਾਮੈਂਟ ਦੇ ਮੁਕਾਬਲੇ 2026-27 ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਤੋਂ ਸ਼ਾਨਦਾਰ 8 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਗਰਾਊਂਡ ਵਿਚ ਖੇਡੇ ਗਏ ਮੈਚ ’ਚ ਫ਼ਰੀਦਕੋਟ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾ ਰਹੇ ਲੜਕੀਆਂ ਦੇ ਅੰਤਰ ਜ਼ਿਲ੍ਹਾ ਵਨ ਡੇਅ ਅੰਡਰ-15 ਕ੍ਰਿਕਟ ਟੂਰਨਾਮੈਂਟ ਦੇ ਮੁਕਾਬਲੇ 2026-27 ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਤੋਂ ਸ਼ਾਨਦਾਰ 8 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਗਰਾਊਂਡ ਵਿਚ ਖੇਡੇ ਗਏ ਮੈਚ ’ਚ ਫ਼ਰੀਦਕੋਟ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਬੱਲੇਬਾਜ਼ੀ ਕਰਦੇ ਹੋਏ ਫ਼ਰੀਦਕੋਟ ਦੀ ਟੀਮ ਨੇ 30.2 ਓਵਰਾਂ ਵਿਚ 10 ਵਿਕਟਾਂ ਦੇ ਨੁਕਸਾਨ ਨਾਲ 66 ਦੌੜਾਂ ਬਣਾਈਆਂ, ਜਿਸ ਵਿਚ ਮਨਸਿਮਰਨਜੀਤ ਕੌਰ ਨੇ 16, ਮਹਿਰੀਨ ਕੌਰ ਨੇ 13 ਅਤੇ ਸਹਿਜਲੀਨ ਕੌਰ ਨੇ 8 ਦੌੜਾਂ ਬਣਾਈਆਂ, ਜਦਕਿ ਡੀ.ਸੀ.ਏ. ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵਲੋਂ ਸ਼ਾਨਦਾਰ ਗੇਂਦਬਾਜੀ ਕਰਦੇ ਹੋਏ ਖੁਸ਼ਦੀਪ ਕੌਰ ਨੇ ਸ਼ਾਨਦਾਰ 5 ਵਿਕਟਾਂ, ਜਪਨੀਤ ਕੌਰ ਨੇ ਤਿੰਨ ਵਿਕਟਾਂ ਅਤੇ ਇਸ਼ਕਾ ਡੋਡਵਾਲ ਨੇ ਇਕ ਵਿਕਟ ਹਾਸਿਲ ਕੀਤੀ। ਡੀ.ਸੀ.ਏ. ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਆਪਣੀ ਪਾਰੀ ਵਿਚ ਬੱਲੇਬਾਜ਼ੀ ਕਰਦੇ ਹੋਏ 10.2 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ ਨਾਲ 67 ਦੌੜਾਂ ਬਣਾ ਕੇ ਮੈਚ ਆਪਣੇ ਨਾਂਅ ਕਰ ਲਿਆ। ਜਿਸ ਵਿਚ ਬੱਲੇਬਾਜ਼ੀ ਕਰਦੇ ਹੋਏ ਗੁਣਸਾਖੀ ਨੇ 5 ਨਾਟ ਆਊਟ ਰਹਿੰਦਿਆਂ 20 ਦੌੜਾਂ, ਚੇਤਨਾ ਨੇ 14 ਦੌੜਾਂ, ਜਪਨੀਤ ਨੇ 12 ਦੌੜਾਂ, ਨਵਨੀਤ ਕੌਰ ਨੇ ਨਾਟ ਆਊਟ 9 ਦੌੜਾਂ ਬਣਾਈਆਂ। ਜਦਕਿ ਫ਼ਰੀਦਕੋਟ ਵਲੋਂ ਗੇਂਦਬਾਜ਼ੀ ਕਰਦੇ ਹੋਏ ਮਨਸਿਮਰਨਜੀਤ ਕੌਰ ਤੇ ਮਹਿਰੀਨ ਕੌਰ ਨੇ ਇਕ-ਇਕ ਵਿਕਟ ਹਾਸਿਲ ਕੀਤੀ। ਇਸ ਸ਼ਾਨਦਾਰ ਜਿੱਤ ਲਈ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਵਿਕਰਮਜੀਤ, ਡਾਕਟਰ ਮਦਨ ਮੋਹਨ ਬਾਂਸਲ, ਬਾਵਾ ਯਾਦਵਿੰਦਰ ਸਿੰਘ, ਮੋਹਕਮ ਸਿੰਘ ਸੰਧੂ, ਭੀਸ਼ਮ ਬਾਂਸਲ, ਮੰਗਤ ਕੁੱਕੜ, ਸੁਰਿੰਦਰ ਅਰੋੜਾ, ਪਰਮਜੀਤ ਸਿੰਘ, ਵਿਜੇ ਕੁਮਾਰ, ਮਨਿੰਦਰ ਚੋਪੜਾ, ਸੰਜੀਵ ਗੁਪਤਾ, ਜਸਪਾਲ ਸਿੰਘ ਔਲਖ, ਗੁਰਬਖ਼ਸ਼ ਸਿੰਘ, ਰਾਕੇਸ਼ ਵਾਟਸ, ਜਸਕਰ ਨ ਸਿੰਘ, ਸੁਨੀਲ ਕੁਮਾਰ, ਜਸਪਾਲ ਸਿੰਘ ਹਰੀਕੇ ਕਲਾਂ, ਅੰਗਰੇਜ਼ ਸਿੰਘ ਬਰੀਵਾਲਾ, ਰਾਜਵੰਤ ਸਿੰਘ, ਵਿਜੇ ਚੋਪੜਾ, ਸੁਪਿੰਦਰਜੀਤ ਸਿੰਘ, ਪੰਕਜ ਕੁਮਾਰ , ਸ਼ੇਰਬਾਜ ਫ਼ੱਤਣਵਾਲਾ, ਗੁਰਭੇਜ ਖੋਸਾ, ਜਨਰਲ ਸਕੱਤਰ ਸ਼ਮਿੰਦਰ ਬੱਤਰਾ ਅਤੇ ਸਮੂਹ ਮੈਂਬਰਾਂ ਨੇ ਟੀਮ ਦੀ ਇਸ ਪ੍ਰਾਪਤੀ ’ਤੇ ਸਿਲੈਕਟਰਜ਼, ਕੋਚਜ਼ ਗਗਨਦੀਪ ਸਿੰਘ, ਲਖਵਿੰਦਰ ਸਿੰਘ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਇੱਛਾਵਾਂ ਦਿੱਤੀਆਂ।