ਪਿੰਡ ਗੁਲਾਬੇਵਾਲਾ ਵਿਖੇ ਦੂਜਾ ਕਬੱਡੀ ਟੂਰਨਾਮੈਂਟ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਗੁਲਾਬੇਵਾਲਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਗੁਲਾਬੇਵਾਲਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਸਹਿਯੋਗ ਵਜੋਂ ਸਹਾਇਤਾ ਰਾਸ਼ੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਹਰ ਵਿਅਕਤੀ ਨੂੰ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੁੜਨਾ ਚਾਹੀਦਾ ਹੈ। ਟੂਰਨਾਮੈਂਟ ਦੇ ਅੰਤ ਵਿਚ ਪ੍ਰਬੰਧਕਾਂ ਵਲੋਂ ਹਨੀ ਫ਼ੱਤਣਵਾਲਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਗਾ ਸਿੰਘ, ਐਡਵੋਕੇਟ ਵਿਪਨਜੋਤ ਸਿੰਘ, ਹਰਮਨ ਸਿੰਘ, ਮੋਹਿੰਦਰ ਸਿੰਘ ਖ਼ਾਲਸਾ, ਕਿੱਕਰ ਸਿੰਘ ਖੱਪਿਆਂਵਾਲੀ, ਇਕਬਾਲ ਸਿੰਘ ਸੰਗੂਧੌਣ, ਮੁਕੇਸ਼ ਕੁਮਾਰ, ਮਨਦੀਪ ਸਿੰਘ, ਨਿਸ਼ਾਨ ਸਿੰਘ ਅਤੇ ਗੁਰਪਾਲ ਸਿੰਘ ਆਦਿ ਹਾਜ਼ਰ ਸਨ।