ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ।
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਜਲ ਸਪਲਾਈ ਵਿਭਾਗ ਵਿਚ ਆਊਟਸੋਰਸ/ਇਨਲਿਸਟਮੈਂਟ ਰਾਹੀਂ ਨਿਗੂਣੀਆਂ ਤਨਖ਼ਾਹਾਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਆਊਟਸੋਰਸ/ਇਨਲਿਸਟਮੈਂਟ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਜਾਂਦੇ ਰਹੇ ਹਨ, ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਲਗਪਗ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨਾ ਤਾਂ ਦੂਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਮੁਲਾਜ਼ਮਾਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਬਲਜੀਤ ਸਿੰਘ ਭੱਟੀ ਨੇ ਐਲਾਨ ਕੀਤਾ ਕਿ ਮੰਗਾਂ ਨੂੰ ਲੈ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 1 ਅਤੇ ਮੰਡਲ ਨੰਬਰ 2 ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰਾਂ ਅੱਗੇ 17 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਗੁਰਸੇਵਕ ਸਿੰਘ, ਤਰਲੋਕ ਸਿੰਘ, ਗੁਰਦੇਵ ਸਿੰਘ, ਸਾਜਣ ਕੁਮਾਰ, ਸੌਰਵ ਮਿਗਲਾਨੀ, ਜਸਪਾਲ ਸਿੰਘ ਪੱਪੂ, ਹਰਜੀਤ ਸਿੰਘ ਆਦਿ ਹਾਜ਼ਰ ਸਨ।