17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰੂ ਨਾਨਕ ਕਾਲਜ ਵਿਖੇ ਪੰਜਾਬੀ ਸਾਹਿਤ ਸਭਾ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸੈਸ਼ਨ 2026-27 ਦੌਰਾਨ ਸਾਹਿਤਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬੀ ਸਾਹਿਤ ਸਭਾ ਦਾ ਗਠਨ ਕੀਤਾ ਗਿਆ। ਇਸ ਮੌਕੇ ਐੱਮ.

Ad Position 21
No active advertisement
ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸੈਸ਼ਨ 2026-27 ਦੌਰਾਨ ਸਾਹਿਤਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬੀ ਸਾਹਿਤ ਸਭਾ ਦਾ ਗਠਨ ਕੀਤਾ ਗਿਆ। ਇਸ ਮੌਕੇ ਐੱਮ.ਏ. ਪੰਜਾਬੀ ਭਾਗ ਪਹਿਲਾ ਤੇ ਦੂਜਾ ਅਤੇ ਚੋਣਵੀਂ ਪੰਜਾਬੀ ਬੀ.ਏ. ਭਾਗ ਪਹਿਲਾ, ਦੂਜਾ ਤੇ ਤੀਜਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਦੀ ਸਰਬਸੰਮਤੀ ਨਾਲ ਧਰਮਪ੍ਰੀਤ ਸਿੰਘ ਬੀ.ਏ. ਭਾਗ ਤੀਜਾ ਨੂੰ ਪ੍ਰਧਾਨ, ਅਮਰਪ੍ਰੀਤ ਕੌਰ ਬੀ.ਏ. ਭਾਗ ਤੀਜਾ ਅਤੇ ਮਨਜੋਤ ਕੌਰ ਬੀ.ਏ. ਭਾਗ ਪਹਿਲਾ ਨੂੰ ਉਪ ਪ੍ਰਧਾਨ, ਜਸਵਿੰਦਰ ਕੌਰ ਬੀ.ਏ. ਭਾਗ ਤੀਜਾ ਅਤੇ ਅਮਨਪ੍ਰੀਤ ਕੌਰ ਬੀ.ਏ. ਭਾਗ ਪਹਿਲਾ ਨੂੰ ਸਕੱਤਰ, ਜਦਕਿ ਸ਼ਰਨਪ੍ਰੀਤ ਕੌਰ ਬੀ.ਏ. ਭਾਗ ਤੀਜਾ, ਸਤਵੀਰ ਕੌਰ ਤੇ ਨਵਜੋਤ ਕੌਰ ਬੀ.ਏ. ਭਾਗ ਪਹਿਲਾ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਵਿਭਾਗ ਮੁਖੀ ਡਾ. ਰਾਣਾ ਬਲਜਿੰਦਰ ਕੌਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦਾ ਪ੍ਰਸਾਰ ਕਰਨਾ, ਇਸ ਦੀ ਸੰਭਾਲ ਕਰਨਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਭਾ ਦੇ ਚੁਣੇ ਹੋਏ ਅਹੁਦੇਦਾਰ ਤੇ ਮੈਂਬਰ ਕਾਲਜ ਵਿਚ ਹੋਣ ਵਾਲੀਆਂ ਸਾਹਿਤਕ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਅਹਿਮ ਭੂਮਿਕਾ ਨਿਭਾਉਣਗੇ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਸਭਾਵਾਂ ਵਿਚ ਅਹੁਦੇ ਤੇ ਜ਼ਿੰਮੇਵਾਰੀਆਂ ਸੌਂਪਣ ਨਾਲ ਉਨ੍ਹਾਂ ਅੰਦਰ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਕਿਸਾਨ ਆਗੂ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਅੰਗੀਠਾ ਸੰਭਾਲਿਆ
Ad Position 24