17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਧਾਰਮਿਕ ਯਾਤਰਾ ਲਈ ਪਿੰਡ ਥਰਾਜਵਾਲਾ ਦੀ ਸੰਗਤ ਰਵਾਨਾ

ਗਿੱਦੜਬਾਹਾ, 16 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਥਰਾਜਵਾਲਾ ਦੀ ਸੰਗਤ ਸਰਪੰਚ ਰਣਜੀਤ ਕੌਰ ਦੀ ਅਗਵਾਈ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋ ਗਈ ਹੈ। ਸਰਪੰਚ ਪ੍ਰਤੀਨਿਧ ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਆਪ’ ਦੀ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 17-09-2026
ਗਿੱਦੜਬਾਹਾ, 16 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਥਰਾਜਵਾਲਾ ਦੀ ਸੰਗਤ ਸਰਪੰਚ ਰਣਜੀਤ ਕੌਰ ਦੀ ਅਗਵਾਈ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋ ਗਈ ਹੈ। ਸਰਪੰਚ ਪ੍ਰਤੀਨਿਧ ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਆਪ’ ਦੀ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਹੜੇ ਲੋਕ ਕਿਸੇ ਮਜ਼ਬੂਰੀਵੱਸ ਕਿਸੇ ਤੀਰਥ ਦੀ ਯਾਤਰਾ ਨਹੀਂ ਕਰ ਸਕੇ ਤਾਂ ਉਨ੍ਹਾਂ ਨੂੰ ਭਗਵੰਤ ਮਾਨ ਵਲੋਂ ਮੁਫ਼ਤ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੇ ਪਿੰਡ ਥਰਾਜਵਾਲਾ ਦੀ ਸੰਗਤ ਬੱਸ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀ ਹੈ। ਸਰਕਾਰ ਵਲੋਂ ਆਉਣ-ਜਾਣ ਅਤੇ ਰਹਿਣ ਲਈ ਮੁਫ਼ਤ ਤੇ ਵਧੀਆ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ ਪੋਪੀ, ਗੁਰਮੁਖ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਓਜ਼ੋਨ ਦਿਵਸ ਮੌਕੇ ਪੱਕੀ ਟਿੱਬੀ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ ਅੱਜ
Ad Position 24