16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਸ਼ਵ ਓਜ਼ੋਨ ਦਿਵਸ ਮੌਕੇ ਪੱਕੀ ਟਿੱਬੀ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਮਲੋਟ, 16 ਸਤੰਬਰ (ਪਾਟਿਲ)-ਵਿਸ਼ਵ ਓਜ਼ੋਨ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਵਿਦਿਆਰਥੀਆਂ ਤੇ ਸਟਾਫ਼ ਨੂੰ ਓਜ਼ੋਨ ਪਰਤ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਇੰਸ ਮਾਸਟਰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਓਜ਼ੋਨ ਪਰਤ ਸੂਰਜ ਤੋਂ ਆਉਣ ਵਾਲੀਆਂ ਹਾਨੀਕਾਰਕ ਕਿਰਨਾਂ ਤੋਂ ਧਰਤੀ ’ਤੇ ਜੀਵਨ ਦੀ ਰੱਖਿਆ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।

Ad Position 21
No active advertisement
ਅਜੀਤ ਡੈਸਕ 17-09-2026
ਮਲੋਟ, 16 ਸਤੰਬਰ (ਪਾਟਿਲ)-ਵਿਸ਼ਵ ਓਜ਼ੋਨ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਵਿਦਿਆਰਥੀਆਂ ਤੇ ਸਟਾਫ਼ ਨੂੰ ਓਜ਼ੋਨ ਪਰਤ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਇੰਸ ਮਾਸਟਰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਓਜ਼ੋਨ ਪਰਤ ਸੂਰਜ ਤੋਂ ਆਉਣ ਵਾਲੀਆਂ ਹਾਨੀਕਾਰਕ ਕਿਰਨਾਂ ਤੋਂ ਧਰਤੀ ’ਤੇ ਜੀਵਨ ਦੀ ਰੱਖਿਆ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਮਨੁੱਖੀ ਗਤੀਵਿਧੀਆਂ ਕਾਰਨ ਓਜ਼ੋਨ ਪਰਤ ਨੂੰ ਹੋ ਰਹੇ ਨੁਕਸਾਨ, ਇਸ ਦੇ ਪ੍ਰਭਾਵਾਂ ਅਤੇ ਓਜ਼ੋਨ ਸੁਰੱਖਿਆ ਲਈ ਅਪਣਾਏ ਜਾ ਸਕਣ ਵਾਲੇ ਉਪਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵੱਧ ਤੋਂ ਵੱਧ ਬੂਟੇ ਲਗਾਉਣ ’ਤੇ ਜ਼ੋਰ ਦਿੱਤਾ। ਅਵਿਨਾਸ਼ ਕੁਮਾਰ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਆਪਣੇ ਜਨਮ ਦਿਨ ਮੌਕੇ ਹਰ ਸਾਲ ਘੱਟੋ-ਘੱਟ ਇਕ ਬੂਟਾ ਲਗਾਉਣ ਦਾ ਸੰਕਲਪ ਵੀ ਕਰਵਾਇਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼, ਹਰਾ-ਭਰਾ ਰੱਖਣ ਲਈ ਸਰਗਰਮ ਯੋਗਦਾਨ ਪਾਉਣ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ-ਲੰਬੀ ਸੜਕ ’ਤੇ ਜੰਗਲੀ ਕਿੱਕਰਾਂ ਨੇ ਸੜਕੀ ਰਸਤਾ ਰੋਕਿਆ ਸੜਕ ਦੇ ਕਿਨਾਰਿਆਂ ’ ਤੇ ਦੋਵੇਂ ਪਾਸੇ ਬਣਦੀ ਜਗ੍ਹਾ ਹ... ਅਗਲੀ ਖ਼ਬਰ ਧਾਰਮਿਕ ਯਾਤਰਾ ਲਈ ਪਿੰਡ ਥਰਾਜਵਾਲਾ ਦੀ ਸੰਗਤ ਰਵਾਨਾ
Ad Position 24