16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਘਰ ਮਲੋਟ ਅੱਗੇ ਧਰਨਾ ਤੇ ਰੋਸ ਪ੍ਰਦਰਸ਼ਨ-ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ

ਮਲੋਟ, 16 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਮਲੋਟ ਤੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਪੰਜਾਬ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਗਰਮੀ ਦੇ ਮੌਸਮ ਵਿਚ ਕਿਸਾਨਾਂ ਨੂੰ ਫ਼ਸਲਾਂ ਬਚਾਉਣ ਲਈ ਪਾਣੀ ਦੀ ਸਖ਼ਤ ਲੋੜ ਹੈ, ਪਰ ਮੋਟਰਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਮਲੋਟ, 16 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਮਲੋਟ ਤੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਪੰਜਾਬ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਗਰਮੀ ਦੇ ਮੌਸਮ ਵਿਚ ਕਿਸਾਨਾਂ ਨੂੰ ਫ਼ਸਲਾਂ ਬਚਾਉਣ ਲਈ ਪਾਣੀ ਦੀ ਸਖ਼ਤ ਲੋੜ ਹੈ, ਪਰ ਮੋਟਰਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ 10 ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਲੋਕਾਂ ਦਾ ਕਹਿਣਾ ਹੈ ਕਿ ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਬਿਜਲੀ ਦੇ ਕੱਟ ਲੱਗ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿੱਲਿਆਂਵਾਲੀ ਪਿੰਡ ਵਿਚ ਕਰੀਬ 2000 ਏਕੜ ਰਕਬੇ ਦੀ ਝੋਨੇ ਦੀ ਫ਼ਸਲ ਨੂੰ ਮੋਟਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਨੁਕਸਾਨ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਸੁਚਾਰੂ ਹੈ ਤਾਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਲਈ ਇਹ ਸਮੱਸਿਆ ਕਿਉਂ ਆ ਰਹੀ ਹੈ। ਸ. ਕੋਟਭਾਈ ਨੇ ਕਿਹਾ ਕਿ ਦੁਕਾਨਦਾਰ, ਮਜ਼ਦੂਰ ਤੇ ਕਿਸਾਨ ਸਾਰਾ ਦਿਨ ਮਿਹਨਤ ਕਰਨ ਤੋਂ ਬਾਅਦ ਜਦੋਂ ਘਰ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਆਰਾਮ ਦੇ ਸਮੇਂ ਵੀ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਰਕਾਰ ਵਲੋਂ ਵਿਰੋਧੀ ਧਿਰ ਦੇ ਸਵਾਲਾਂ ਨੂੰ ਸਿਰਫ਼ ਬਿਆਨਾਂ ਤੇ ਤੰਜ਼ ਰਾਹੀਂ ਟਾਲਣ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ, ਕਿਸਾਨੀ ਤੇ ਨਸ਼ਿਆਂ ਸਮੇਤ ਲੋਕਾਂ ਦੇ ਮੁੱਦਿਆਂ ’ਤੇ ਅਕਾਲੀ ਦਲ ਦਾ ਰੋਸ ਜਾਰੀ ਰਹੇਗਾ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ । ਆਗੂਆਂ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਲਗਾਤਾਰ ਉਠਾਇਆ ਜਾਂਦਾ ਰਹੇਗਾ। ਰੋਸ ਮੁਜ਼ਾਹਰੇ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫ਼ੂਕਿਆ ਗਿਆ। ਇਸ ਮੌਕੇ ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਜਥੇਦਾਰ ਗੁਰਪਾਲ ਸਿੰਘ ਗੋਰਾ, ਸੁਖਿੰਦਰ ਸਿੰਘ ਭੁੱਲਰ, ਚੇਅਰਮੈਨ ਬਸੰਤ ਸਿੰਘ ਕੰਗ, ਪ੍ਰੀਤਇੰਦਰ ਸੰਮੇਵਾਲੀ, ਸਰੋਜ ਸਿੰਘ ਪ੍ਰਧਾਨ, ਪ੍ਰਧਾਨ ਅਸ਼ੋਕ ਬਜਾਜ ,ਗੁਰਮੇਲ ਸਿੰਘ ਲੱਖੇਵਾਲੀ, ਗੁਰਬਿੰਦਰ ਸਿੰਘ ਫੂਲੇਵਾਲਾ, ਗੁਰਸਮਿੰਦਰ ਸਿੰਘ ਲੱਖੇਵਾਲੀ, ਪੁਸ਼ਪਿੰਦਰ ਸਿੰਘ ਲੱਕੜਵਲਾ, ਜਗਮੀਤ ਸਿੰਘ ਨਾਨਕਪੁਰਾ, ਰਾਜ ਰੱਸੇਵੱਟ, ਕੁਲਵਿੰਦਰ ਸਿੰਘ ਪੂਨੀਆ, ਅਮਰੀਕ ਸਿੰਘ ਕਲਸੀ, ਛਬੀਲ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਨਵੇਂ ਅਹੁਦੇਦਾਰਾਂ ਨੇ ਸੰਭਾਲਿਆ ਅਹੁਦਾ ਬਾਰ ਦੇ ਸਾਂਝੇ ਹਿਤਾਂ ਨਾਲ ਜੁੜੇ ਹਰ ਮਾਮਲੇ ’ ਤੇ... ਅਗਲੀ ਖ਼ਬਰ ਐਡਵਰਡਗੰਜ ਚੋਣਾਂ ਤੋਂ ਪਹਿਲਾਂ ਸਵ. ਸੇਠ ਠਾਕੁਰ ਦਾਸ ਅਹੂਜਾ ਦਾ ਬੁੱਤ ਸਥਾਪਤ ਕਰਨ ਦੀ ਮੰਗ
Ad Position 24