16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰੀ ਧਰਨਾ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨੋਂ ਤਹਿਸੀਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਤਹਿਸੀਲ ਪ੍ਰਧਾਨਾਂ ਦੀ ਅਗਵਾਈ ਹੇਠ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਜ਼ਿਲ੍ਹੇ ਭਰ ਦੇ ਸਮੂਹ ਪਟਵਾਰੀ, ਡੈਲੀਗੇਟ ਸਾਥੀ ਅਤੇ ਰਿਟਾਇਰਡ ਪਟਵਾਰੀ ਤੇ ਕਾਨੂੰਨਗੋ ਸਾਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨੋਂ ਤਹਿਸੀਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਤਹਿਸੀਲ ਪ੍ਰਧਾਨਾਂ ਦੀ ਅਗਵਾਈ ਹੇਠ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਜ਼ਿਲ੍ਹੇ ਭਰ ਦੇ ਸਮੂਹ ਪਟਵਾਰੀ, ਡੈਲੀਗੇਟ ਸਾਥੀ ਅਤੇ ਰਿਟਾਇਰਡ ਪਟਵਾਰੀ ਤੇ ਕਾਨੂੰਨਗੋ ਸਾਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਖ਼ਜ਼ਾਨਚੀ ਪਵਨ ਕੁਮਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਬਰਾੜ ਹਾਜ਼ਰ ਹੋਏ, ਜਦਕਿ ਤਹਿਸੀਲ ਗਿੱਦੜਬਾਹਾ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਗੁਰਭੇਜ ਸਿੰਘ ਅਤੇ ਤਹਿਸੀਲ ਪ੍ਰਧਾਨ ਸੁਖਦੇਵ ਸਿੰਘ ਨੇ ਧਰਨੇ ਵਿਚ ਸ਼ਿਰਕਤ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਸਰਕਾਰ ਤੇ ਪ੍ਰਸ਼ਾਸਨ ’ਤੇ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਏ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀ ਸਾਥੀਆਂ ਦੀ ਤਨਖ਼ਾਹ ਵਿਚ ਤੁਰੰਤ ਵਾਧਾ ਕੀਤਾ ਜਾਵੇ, ਸਟੇਟ ਕੈਡਰ ਨੂੰ ਰੱਦ ਕਰਕੇ ਪਟਵਾਰੀਆਂ ਦੀਆਂ 4716 ਪੋਸਟਾਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਨਵੀਂ ਭਰਤੀ ਕੀਤੀ ਜਾਵੇ, ਦਫ਼ਤਰਾਂ ਵਿਚ ਫਰਨੀਚਰ ਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਇਨ੍ਹਾਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ, ਤਾਂ ਸੂਬਾ ਕਮੇਟੀ ਦੇ ਆਦੇਸ਼ਾਂ ਮੁਤਾਬਿਕ 17 ਸਤੰਬਰ ਤੋਂ ਅਗਲੇ ਸੰਘਰਸ਼ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੂਰੀ ਤਰ੍ਹਾਂ ਤਿਆਰ ਰਹੇਗਾ। ਇਸ ਧਰਨੇ ਵਿਚ ਨਰਿੰਦਰ ਸਿੰਘ (ਮੀਡੀਆ ਆਗੂ), ਸੁਖਦੀਪ ਸਿੰਘ (ਮੀਡੀਆ ਆਗੂ), ਇਕਬਾਲ ਸਿੰਘ (ਜੁਆਇੰਟ ਸੀਨੀਅਰ ਮੀਤ ਪ੍ਰਧਾਨ ਪੰਜਾਬ), ਗੁਰਪਾਲ ਸਿੰਘ (ਸਾਬਕਾ ਪ੍ਰਧਾਨ ਕਾਨੂੰਨਗੋ ਐਸੋਸੀਏਸ਼ਨ), ਵੀਰਪਾਲ ਕੌਰ (ਪਟਵਾਰੀ), ਮਨਪ੍ਰੀਤ ਸਿੰਘ (ਰਿਟਾ. ਕਾਨੂੰਨਗੋ) ਸਮੇਤ ਵੱਡੀ ਗਿਣਤੀ ਵਿਚ ਪਟਵਾਰੀ ਤੇ ਕਾਨੂੰਨਗੋ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਪਕ ਜੈਤੋਈ ਮੰਚ ਦੀ ਮਹੀਨਾਵਾਰ ਇਕੱਤਰਤਾ ਹੋਈ ਅਗਲੀ ਖ਼ਬਰ ਵਿਜੈ ਸਾਂਪਲਾ ’ਤੇ ਹਮਲਾ ਨਿੰਦਣਯੋਗ-ਕੁਲਦੀਪ ਸਿੰਘ ਭੰਗੇਵਾਲਾ
Ad Position 24