18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੌਮੀ ਸੇਵਾ ਯੋਜਨਾ ਇਕਾਈ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਐਚ. ਆਈ.

Ad Position 21
No active advertisement
ਅਜੀਤ ਡੈਸਕ 19-09-2026
ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਐਚ.ਆਈ.ਵੀ/ਏਡਜ਼ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਐਚ.ਆਈ.ਵੀ/ਏਡਜ਼ ਦੇ ਕਾਰਨਾਂ, ਬਚਾਅ ਦੇ ਤਰੀਕਿਆਂ ਅਤੇ ਸਬੰਧੀ ਜਾਗਰੂਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ, ਸਹੀ ਜਾਣਕਾਰੀ ਹਾਸਿਲ ਕਰਨ ਅਤੇ ਐਚ.ਆਈ.ਵੀ/ਏਡਜ਼ ਨਾਲ ਜੁੜੀਆਂ ਗਲਤ ਧਾਰਨਾਵਾਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੀ ਪੂਰੀ ਰੁਚੀ ਨਾਲ ਭਾਗ ਲਿਆ ਅਤੇ ਸਬੰਧਤਿ ਵਿਸ਼ੇ ਬਾਰੇ ਆਪਣੇ ਸਵਾਲ ਪੁੱਛੇ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ-ਪਿ੍ਰੰਸੀਪਲ ਸੁਰਿੰਦਰ ਕੌਰ ਅਤੇ ਪਿ੍ਰੰਸੀਪਲ ਸੋਮਾ ਦੇਵੀ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਨੇ ਕੌਮੀ ਸੇਵਾ ਯੋਜਨਾ ਇਕਾਈ ਦੇ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਸਿਹਤ ਅਤੇ ਸਮਾਜਿਕ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਸੈਮੀਨਾਰ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਇਸ ਮੌਕੇ ਕੋਆਰਡੀਨੇਟਰ ਸਤਵਿੰਦਰ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਿਚ ਸ਼ਾਮਿਲ ਹੋਏ ਮੇਜਰ ਭੁਪਿੰਦਰ ਸਿੰਘ ਭੂਪ ਦਾ ਪਿੰਡ ਬਾਦਲ ਪਹੁੰਚਣ ’ਤੇ ਸਵਾਗਤ ਅਗਲੀ ਖ਼ਬਰ ਡੇਰਾ ਬਾਬਾ ਗੁੱਦੜ ਸ਼ਾਹ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
Ad Position 24