ਲੰਬੇ ਸਮੇਂ ਦੀ ਮੰਗ ਨੂੰ ਪਿਆ ਬੂਰ, ਪਿੰਡ ਅਜਿੱਤ ਗਿੱਲ ਦੇ ਕੱਚੇ ਰਾਹ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ
ਜੈਤੋ, 18 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਅਜਿੱਤ ਗਿੱਲ ਦੇ ਕੱਚੇ ਰਾਹ ਨੂੰ ਪੱਕਾ ਕਰਨ ਦੇ ਵਿਕਾਸ ਕਾਰਜ ਦਾ ਵਿਧਾਇਕ ਅਮੋਲਕ ਸਿੰਘ ਨੇ ਨੀਂਹ ਪੱਥਰ ਰੱਖ ਕੇ ਅੱਜ ਕੰਮ ਦੀ ਸ਼ੁਰੂਆਤ ਕਰਵਾਈ ਗਈ। ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ।
ਜੈਤੋ, 18 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਅਜਿੱਤ ਗਿੱਲ ਦੇ ਕੱਚੇ ਰਾਹ ਨੂੰ ਪੱਕਾ ਕਰਨ ਦੇ ਵਿਕਾਸ ਕਾਰਜ ਦਾ ਵਿਧਾਇਕ ਅਮੋਲਕ ਸਿੰਘ ਨੇ ਨੀਂਹ ਪੱਥਰ ਰੱਖ ਕੇ ਅੱਜ ਕੰਮ ਦੀ ਸ਼ੁਰੂਆਤ ਕਰਵਾਈ ਗਈ। ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਲੰਬੇ ਸਮੇਂ ਤੋਂ ਅਣਗੌਲੀ ਪਈ ਇਸ ਮੰਗ ਨੂੰ ਹੁਣ ਅਮਲੀ ਰੂਪ ਮਿਲਣ ਨਾਲ ਪਿੰਡ ਵਾਸੀਆਂ ਵਿਚ ਖੁਸ਼ੀ ਹੈ। ਇਹ ਰਾਹ ਪੱਕਾ ਹੋਣ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਰੋਜ਼ਾਨਾ ਆਉਣ-ਜਾਣ ਵਿਚ ਦਰਪੇਸ਼ ਕਈ ਮੁਸ਼ਕਿਲਾਂ ਦਾ ਵੀ ਹੱਲ ਹੋਵੇਗਾ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦੇ ਪੂਰਾ ਹੋਣ ਨਾਲ ਪਿੰਡ ਅਜਿੱਤਗਿੱਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ। ਪਿੰਡਾਂ ਦੇ ਵਿਕਾਸ ਲਈ ਸੜਕਾਂ ਅਤੇ ਰਸਤਿਆਂ ਦਾ ਸੁਚਾਰੂ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਗਿੱਲ, ਜਰਨੈਲ ਸਿੰਘ ਸਾਬਕਾ ਸਰਪੰਚ, ਡਾ. ਜਸਵਿੰਦਰ ਸਿੰਘ, ਸਤਵੀਰ ਸਿੰਘ ਪ੍ਰਧਾਨ, ਬਖ਼ਤਵਾਰ ਸਿੰਘ ਮੈਂਬਰ ਸਮੇਤ ਪਿੰਡ ਦੇ ਪਤਵੰਤੇ, ਮੁਹਤਬਰ ਵਿਅਕਤੀ ਹਾਜ਼ਰ ਸਨ।