ਉੱਘੇ ਲੇਖਕ ਨਿੰਦਰ ਘੁਗਿਆਣਵੀ ਜ਼ਿਲ੍ਹਾ ਫ਼ਰੀਦਕੋਟ ਦੇ ਚੋਣ ਅੰਬੈਸਡਰ ਨਿਯੁਕਤ
ਸਾਦਿਕ, 18 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਅਤੇ ਪਿੰਡ ਘੁਗਿਆਣਾ ਦਾ ਸਿਰ ਹੋਰ ਮਾਣ ਨਾਲ ਉੱਚਾ ਹੋ ਗਿਆ ਜਦੋਂ ਉੱਘੇ ਲੇਖਕ ਨਿੰਦਰ ਘੁਗਿਆਣਵੀ ਨੂੰ ਪੰਜਾਬ ਦੇ ਚੀਫ਼ ਇਲੈਕਸ਼ਨ ਕਮਿਸ਼ਨ ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ 2027 ਜ਼ਿਲ੍ਹਾ ਫ਼ਰੀਦਕੋਟ ਲਈ ਅੰਬੈਸਡਰ ਨਿਯੁਕਤ ਕੀਤਾ ਗਿਆ। ਬੀਤੇ ਦਿਨ ਨਿੰਦਰ ਘੁਗਿਆਣਵੀ ਨੇ ਜ਼ਿਲ੍ਹਾ ਫ਼ਰੀਦਕੋਟ ਚੋਣ ਅਫ਼ਸਰ ਪੂਨਮ ਸਿੱਧੂ ਦੀ ਹਾਜ਼ਰੀ ਵਿਚ ਅੰਬੈਸਡਰ ਵਜੋਂ ਸਹੁੰ ਚੁੱਕੀ।
ਸਾਦਿਕ, 18 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਅਤੇ ਪਿੰਡ ਘੁਗਿਆਣਾ ਦਾ ਸਿਰ ਹੋਰ ਮਾਣ ਨਾਲ ਉੱਚਾ ਹੋ ਗਿਆ ਜਦੋਂ ਉੱਘੇ ਲੇਖਕ ਨਿੰਦਰ ਘੁਗਿਆਣਵੀ ਨੂੰ ਪੰਜਾਬ ਦੇ ਚੀਫ਼ ਇਲੈਕਸ਼ਨ ਕਮਿਸ਼ਨ ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ 2027 ਜ਼ਿਲ੍ਹਾ ਫ਼ਰੀਦਕੋਟ ਲਈ ਅੰਬੈਸਡਰ ਨਿਯੁਕਤ ਕੀਤਾ ਗਿਆ। ਬੀਤੇ ਦਿਨ ਨਿੰਦਰ ਘੁਗਿਆਣਵੀ ਨੇ ਜ਼ਿਲ੍ਹਾ ਫ਼ਰੀਦਕੋਟ ਚੋਣ ਅਫ਼ਸਰ ਪੂਨਮ ਸਿੱਧੂ ਦੀ ਹਾਜ਼ਰੀ ਵਿਚ ਅੰਬੈਸਡਰ ਵਜੋਂ ਸਹੁੰ ਚੁੱਕੀ। ਇਹ ਘੁਗਿਆਣੇ ਪਿੰਡ ਲਈ ਬਹੁਤ ਮਾਣ ਵਾਲੀ ਗੱਲ ਹੈ। ਇੱਥੇ ਜ਼ਿਕਰਯੋਗ ਇਹ ਵੀ ਹੈ ਕਿ ਇਸ ਤੋਂ ਪਹਿਲਾਂ ਵੀ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਨਿੰਦਰ ਘੁਗਿਆਣਵੀ ਜ਼ਿਲ੍ਹਾ ਫ਼ਰੀਦਕੋਟ ਵਿਖੇ ਚੋਣ ਅੰਬੈਸਡਰ ਨਿਯੁਕਤ ਕੀਤੇ ਗਏ ਸਨ। ਇਸ ਮੌਕੇ ਨਿੰਦਰ ਘੁਗਿਆਣਵੀ ਨੂੰ ਇਹ ਜ਼ਿੰਮੇਵਾਰੀ ਮਿਲਣ ਤੇ ਸਾਰੇ ਹੀ ਚਾਹੁੰਣ ਵਾਲੇ ਦੋਸਤਾਂ, ਰਿਸ਼ਤੇਦਾਰਾਂ, ਸਾਕ ਸਬੰਧੀਆਂ ਅਤੇ ਪਿੰਡ ਵਾਸੀਆਂ ਨੇ ਵਧਾਈ ਦਿੱਤੀ।