ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ.
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ, ਨਰਸਿੰਗ ਵਿਦਿਆਰਥੀਆਂ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਅਧੀਨ ਵੱਖ-ਵੱਖ ਏਰੀਏ ਵਿਚ ਅੱਜ ਨਰਸਰੀਆਂ, ਖ਼ਾਲੀ ਪਲਾਟ, ਉਸਾਰੀ ਅਧੀਨ ਇਮਾਰਤਾਂ ਅਤੇ ਹੋਰ ਜਨਤਕ ਥਾਵਾਂ ਤੇ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ। ਇਸ ਮੌਕੇ ਭਗਵਾਨ ਦਾਸ ਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖ਼ਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦੇ ਟੈੱਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ।