ਨਾਈਟ ਡੋਮੀਨੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਵਿਸ਼ੇਸ਼ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ 30 ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ 30 ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੁਹਿੰਮ ਦੌਰਾਨ ਇੰਟਰ ਸਟੇਟ ਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਇਸ ਆਪ੍ਰੇਸ਼ਨ ਵਿਚ 3 ਐੱਸ.ਪੀ., 6 ਡੀ.ਐੱਸ.ਪੀ. ਅਤੇ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਹਿੱਸਾ ਲਿਆ। ਐੱਸ.ਐੱਸ.ਪੀ. ਦੀ ਅਗਵਾਈ ਹੇਠ ਅਸ਼ੋਕ ਮੀਨਾ ਐੱਸ.ਪੀ. (ਡੀ.), ਗੁਰਿੰਦਰਜੀਤ ਸਿੰਘ ਐੱਸ.ਪੀ. (ਐੱਚ) ਅਤੇ ਮਹੇਸ਼ ਸੈਣੀ ਐੱਸ.ਪੀ. (ਪੀ.ਬੀ.ਆਈ.) ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਦੀ ਨਿਗਰਾਨੀ ਕੀਤੀ। ਪੁਲਿਸ ਟੀਮਾਂ ਵਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜੋਰਟਾਂ ਅਤੇ ਨੋ-ਮੂਵਮੈਂਟ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵਲੋਂ ਰਾਤ ਸਮੇਂ ਗਸ਼ਤ ਅਤੇ ਫਲੈਗ ਮਾਰਚ ਕਰਦਿਆਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ। ਰੇਲਵੇ ਸਟੇਸ਼ਨਾਂ ’ਤੇ ਪੁਲਿਸ ਵਲੋਂ ਯਾਤਰੀਆਂ ਦੇ ਸਾਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਜੀ.ਆਰ.ਪੀ. ਨਾਲ ਤਾਲਮੇਲ ਕਰਕੇ ਪਛਾਣ ਦੀ ਪੁਸ਼ਟੀ ਕੀਤੀ ਗਈ। ਪੀ.ਏ.ਆਈ.ਐੱਸ. ਐਪ ਰਾਹੀਂ ਕਈ ਵਿਅਕਤੀਆਂ ਦੇ ਪੁਲਿਸ ਰਿਕਾਰਡ ਦੀ ਮੌਕੇ ’ਤੇ ਹੀ ਜਾਂਚ ਅਤੇ ਤਸਦੀਕ ਕੀਤੀ ਗਈ। ਬੱਸ ਸਟੈਂਡਾਂ ਤੇ ਹੋਰ ਜਨਤਕ ਥਾਵਾਂ ਨੇੜੇ ਲੰਮੇ ਸਮੇਂ ਤੋਂ ਖੜ੍ਹੇ ਲਾਵਾਰਸ ਜਾਂ ਸ਼ੱਕੀ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਵੈਰੀਫ਼ਿਕੇਸ਼ਨ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਕੋਈ ਵੀ ਵਾਹਨ ਕਿਸੇ ਅਪਰਾਧਿਕ ਗਤੀਵਿਧੀ ਨਾਲ ਸੰਬੰਧਿਤ ਨਾ ਹੋਵੇ। ਵੱਖ-ਵੱਖ ਨਾਕਿਆਂ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲੈਣ ਦੇ ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਐੱਸ.ਐੱਸ.ਪੀ. ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।